28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਚੋਣਾਂ ਦੌਰਾਨ ਲੁੱਟ ਖੋਹ ਅਤੇ ਗੜਬੜੀ ਦੀ ਫ਼ਿਰਾਕ 'ਚ ਘੁੰਮ ਰਹੇ ਤੇਜ਼ਧਾਰ ਹਥਿਆਰਾਂ ਸਮੇਤ ਸ਼ੱਕੀ ਕਾਬੂ <br/>

ਅਜੀਤ ਡੈਸਕ 20-05-2026
ਫ਼ਰੀਦਕੋਟ, 19 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਲੁੱਟਾਂ ਖੋਹਾਂ ਅਤੇ ਸ਼ਹਿਰ 'ਚ ਚੌਣਾਂ ਦੌਰਾਨ ਗੜਬੜੀ ਫ਼ੈਲਾਉਣ ਦੀ ਫ਼ਿਰਾਕ ਵਿਚ ਫਿਰਦੇ ਤੇਜ਼ਧਾਰ ਹਥਿਆਰਾਂ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਪਾਸੋਂ ਇਕ ਕਿਰਪਾਨ, ਇਕ ਕੁਲਹਾੜੀ, ਦੋ ਡਾਂਗਾਂ, ਇਕ ਟੋਕਾ ਅਤੇ 6 ਦੇਗੇ ਬਰਾਮਦ ਕੀਤੇ ਗਏ ਹਨ | ਪੁਲਿਸ ਵਲੋਂ ਪੰਜਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਸਾਦਿਕ ਚੌਂਕ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਵਲੋਂ ਸੂਚਨਾ ਦਿੱਤੀ ਗਈ ਕਿ ਪੰਜ ਸ਼ੱਕੀ ਵਿਅਕਤੀ ਤੇਜ਼ਧਾਰ ਹਥਿਆਰਾਂ ਸਮੇਤ ਸ਼ਹਿਰ ਵਿਚ ਘੁੰਮ ਰਹੇ ਹਨ ਅਤੇ ਉਹ ਲੁੱਟਾਂ ਖੋਹਾਂ ਅਤੇ ਸ਼ਹਿਰ 'ਚ ਗੜਬੜੀ ਦੀਆਂ ਵਾਦਾਤਾਂ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿਚ ਹਨ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ 'ਤੇ ਰੇਡ ਕਰ ਕੇ ਗੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭਾਣਾ, ਖੁਸ਼ਦੀਪ ਸਿੰਘ ਉਰਫ਼ ਲਵਲੀ ਪੁੱਤਰ ਜਸਪਾਲ ਸਿੰਘ ਵਾਸੀ ਮਾਈ ਗੋਦੜੀ ਸਾਹਿਬ, ਸਰਬਜੀਤ ਸਿੰਘ ਉਰਫ਼ ਬੱਬਲੂ ਵਾਸੀ ਮਾਈ ਗੋਦੜੀ ਸਾਹਿਬ, ਰਾਹੁਲ ਉਰਫ਼ ਦਾਣਾ ਪੁੱਤਰ ਪੱਪੂ ਵਾਸੀ ਮਾਈ ਗੋਦੜੀ ਸਾਹਿਬ ਅਤੇ ਸੋਨੂੰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਭੋਲੂਵਾਲਾ ਰੋਡ ਫ਼ਰੀਦਕੋਟ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਉਕਤ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

ਪਿਛਲੀ ਖ਼ਬਰ ਕਾਂਗਰਸੀ ਆਗੂਆਂ ਨੇ ਨਗਰ ਕੌਂਸਲ ਚੋਣਾਂ 'ਚ ਰੱਦ ਕੀਤੀਆਂ ਨਾਮਜ਼ਦਗੀਆਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਦਸਮੇਸ਼ ਕਾਲਜ ਬਾਦਲ 'ਚ ਹੋਣਹਾਰ ਵਿਦਿਆਰਥੀਆਂ ਦਾ ਸਨਮਾ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।