28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਂਗਰਸੀ ਆਗੂਆਂ ਨੇ ਨਗਰ ਕੌਂਸਲ ਚੋਣਾਂ 'ਚ ਰੱਦ ਕੀਤੀਆਂ ਨਾਮਜ਼ਦਗੀਆਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 20-05-2026
ਜੈਤੋ, 19 ਮਈ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੌਰਾਨ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਆਬਜਰਵਰ ਸੁਖਵੰਤ ਸਿੰਘ ਬਰਾੜ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ, ਦਰਸ਼ਨ ਸਿੰਘ ਢਿੱਲਵਾਂ, ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਅਤੇ ਪਵਨ ਗੋਇਲ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਕੋਈ ਢੁੱਕਵਾਂ ਇਤਰਾਜ਼ ਦੱਸੇ ਰੱਦ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ 'ਤੇ ਲੋਕਤੰਤਰ ਦਾ ਘਾਣ ਹੈ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ 'ਤੇ ਸਵਾਲ ਖੜੇ੍ਹ ਕਰਦਾ ਹੈ | ਆਗੂਆਂ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਦਬਾਅ ਹੇਠ ਅਜਿਹੇ ਫ਼ੈਸਲੇ ਕੀਤੇ ਜਾ ਰਹੇ ਹਨ, ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਮੌਜੂਦਾ ਸਰਕਾਰ ਦੇ ਨੁਮਾਇੰਦਿਆਂ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ | ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਰੱਦ ਕੀਤੀਆਂ ਨਾਮਜ਼ਦਗੀਆਂ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਚੋਣ ਪ੍ਰਕਿਰਿਆ ਨੂੰ ਨਿਰਪੱਖ ਢੰਗ ਨਾਲ ਕਰਵਾਇਆ ਜਾਵੇ | ਇਸ ਮੌਕੇ ਸਾਬਕਾ ਸਰਪੰਚ ਮੇਹਰ ਸਿੰਘ ਕਰੀਰਵਾਲੀ, ਜਗਦੀਸ਼ ਘਣੀਆ, ਵਿਕਾਸ ਕੁਮਾਰ ਘੰਟੀ ਡੋਡ, ਟੋਨੀ ਡੋਡ, ਪ੍ਰਭਜਿੰਦਰ ਸਿੰਘ ਬਾਜਾਖਾਨਾ, ਕੁਲਦੀਪ ਸਿੰਘ ਨਿਆਮੀਵਾਲਾ, ਜਸਵਿੰਦਰ ਸਿੰਘ ਸੰਮ੍ਹੀ ਰੰਧਾਵਾ ਸਾਬਕਾ ਸਰਪੰਚ, ਸੋਨੀਆ ਸ਼ਰਮਾ, ਦਿਲਬਾਗ ਬਾਗੀ ਸ਼ਰਮਾ, ਸੁਰਜੀਤ ਸਿੰਘ ਬਾਬਾ, ਹਰਦੇਵ ਸਿੰਘ, ਕਮਲ ਬਾਗੜੀ, ਗਰੀਬ ਦਾਸ, ਪ੍ਰਵੀਨ ਮਾਂਡੀਆ, ਭਗਵੰਤ ਸਿੰਘ ਸਾਬਕਾ ਸਰਪੰਚ ਚੈਨਾ, ਮਨਪ੍ਰੀਤ ਸਿੰਘ ਸੇਖੋਂ, ਜਗਜੀਤ ਸਿੰਘ ਪ੍ਰਧਾਨ, ਹਰਜੀਤ ਸਿੰਘ ਬਿਸਨੰਦੀ, ਦਰਸ਼ਨ ਸਿੰਘ ਬਿਸਨੰਦੀ, ਲਖਵਿੰਦਰ ਸਿੰਘ ਬਰਾੜ, ਅੰਮਿ੍ਤਪਾਲ ਸਿੰਘ ਬਰਾੜ, ਰਾਜਵਿੰਦਰ ਸਿੰਘ ਭੁੱਲਰ, ਨਹਿਰੂ ਬਰਾੜ ਰੋੜੀਕਪੂਰਾ, ਹਰਨੇਕ ਸਿੰਘ ਮੱਲ੍ਹਾ, ਰਣਬੀਰ ਪੰਵਾਰ, ਭੁਪਿੰਦਰ ਸਿੰਘ, ਪਾਲ ਸਿੰਘ ਸਾਬਕਾ ਸਰਪੰਚ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਵਲੋਂ ਧਰਨਾ <br/> ਅਗਲੀ ਖ਼ਬਰ ਚੋਣਾਂ ਦੌਰਾਨ ਲੁੱਟ ਖੋਹ ਅਤੇ ਗੜਬੜੀ ਦੀ ਫ਼ਿਰਾਕ 'ਚ ਘੁੰਮ ਰਹੇ ਤੇਜ਼ਧਾਰ ਹਥਿਆਰਾਂ ਸਮੇਤ ਸ਼ੱਕੀ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।