27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼ੀਤਲ ਸਿੰਗਲਾ ਦੀ ਰਿੱਟ 'ਤੇ ਹਾਈਕੋਰਟ ਵਲੋਂ ਰੱਦ ਨਾਮਜ਼ਦਗੀ ਫ਼ਾਰਮਾਂ ਦੀ ਦੁਬਾਰਾ ਜਾਂਚ ਕਰਨ ਦੇ ਆਦੇਸ਼ <br/>

ਅਜੀਤ ਡੈਸਕ 20-05-2026
ਜੈਤੋ, 19 ਮਈ (ਗੁਰਚਰਨ ਸਿੰਘ ਗਾਬੜੀਆ)-ਜੈਤੋ ਨਗਰ ਕੌਂਸਲ ਚੋਣਾਂ ਵਿਚ ਨਗਰ ਕੌਂਸਲ ਦੇ ਸਾਬਕਾ ਉਪ ਪ੍ਰਧਾਨ ਅਤੇ ਵਾਰਡ ਨੰਬਰ: 12 ਤੋਂ ਭਾਜਪਾ ਉਮੀਦਵਾਰ ਪ੍ਰਦੀਪ ਸਿੰਗਲਾ ਦੀ ਪਤਨੀ ਸ਼ੀਤਲ ਸਿੰਗਲਾ, ਜੋ ਕਿ ਜੈਤੋ ਦੇ ਵਾਰਡ ਨੰਬਰ : 14 ਤੋਂ ਭਾਜਪਾ ਉਮੀਦਵਾਰ ਵੀ ਹਨ, ਦਾ ਨਾਮਜ਼ਦਗੀ ਫ਼ਾਰਮ ਬੀਤੇ ਦਿਨੀਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਬਾਅ ਹੇਠ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਸੀ | ਇਨਸਾਫ਼ ਦੀ ਮੰਗ ਕਰਨ ਲਈ ਪ੍ਰਦੀਪ ਸਿੰਗਲਾ ਦੀ ਪਤਨੀ ਸ਼ੀਤਲ ਸਿੰਗਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕੀਤੀ | ਹਾਈ ਕੋਰਟ ਨੇ ਅੱਜ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਭਾਜਪਾ ਉਮੀਦਵਾਰ ਸ਼ੀਤਲ ਸਿੰਗਲਾ ਦੇ ਨਾਮਜ਼ਦਗੀ ਫ਼ਾਰਮ ਦੀ ਦੁਬਾਰਾ ਜਾਂਚ ਕਰਨ ਅਤੇ ਕਿਸੇ ਵੀ ਗਲਤੀ ਨੂੰ ਸੁਧਾਰਨ ਦੇ ਹੁਕਮ ਦਿੱਤੇ | ਜੇਕਰ ਸਭ ਕੁਝ ਠੀਕ ਰਿਹਾ ਤਾਂ ਵਾਰਡ ਨੰਬਰ 14 ਦੇ ਹਰ ਨਾਗਰਿਕ ਨੂੰ ਵੋਟ ਪਾਉਣ ਦਾ ਅਧਿਕਾਰ ਜ਼ਰੂਰ ਹੋਵੇਗਾ |

ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ 'ਚ 249 ਉਮੀਦਵਾਰ ਚੋਣ ਮੈਦਾਨ 'ਚ <br/> ਅਗਲੀ ਖ਼ਬਰ 'ਆਪ' ਸਰਕਾਰ ਵਿਰੋਧੀਆਂ ਨੂੰ ਡਰਾ-ਧਮਕਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ : ਭਾਈ ਰਾਹੁਲ ਸਿੱਧੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।