27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

4 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ <br/>

ਅਜੀਤ ਡੈਸਕ 20-05-2026
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਸਥਾਨਕ ਗੋਨਿਆਣਾ ਰੋਡ ਵਿਖੇ ਮੌਜੂਦਾ ਵਿਧਾਇਕ ਕਾਕਾ ਬਰਾੜ ਦੇ ਪੀ.ਏ. ਵਿੱਕੀ ਕੁਮਾਰ ਦੇ ਗ੍ਰਹਿ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਰ ਵਰਕਰ ਦੇ ਹੱਕ ਤੇ ਇਨਸਾਫ਼ ਲਈ ਹਮੇਸ਼ਾ ਸੰਘਰਸ਼ ਕਰਦਾ ਰਹੇਗਾ | ਇਨਸਾਫ਼ ਲਈ ਹਰ ਲੜਾਈ ਲੜੀ ਜਾਵੇਗੀ | ਉਨ੍ਹਾਂ ਕਿਹਾ ਕਿ ਵਾਰਡ ਨੰਬਰ 8, 16, 18 ਅਤੇ 24 ਤੋਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਹਨ | ਵਾਰਡ ਨੰਬਰ 16 ਤੋਂ ਪੀ.ਏ. ਵਿੱਕੀ ਕੁਮਾਰ ਚੋਣ ਲੜ ਰਿਹਾ ਹੈ | ਇਸ ਮੌਕੇ ਧਰਨੇ ਨੂੰ ਮਨਜਿੰਦਰ ਸਿੰਘ ਬਿੱਟੂ, ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਮੈਨੇਜਰ ਸੁਮੇਰ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਛਿੰਦਰ ਕੌਰ ਧਾਲੀਵਾਲ, ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ, ਅਮਰੀਕ ਸਿੰਘ ਪ੍ਰਧਾਨ ਆਦਿ ਨੇ ਸੰਬੋਧਨ ਕੀਤਾ | ਇਸ ਮਗਰੋਂ ਅਕਾਲੀ ਦਲ ਦਾ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ ਅਤੇ ਕਾਗ਼ਜ਼ ਬਹਾਲ ਕਰਨ ਦੀ ਮੰਗ ਕੀਤੀ |

ਪਿਛਲੀ ਖ਼ਬਰ ਰਾਜਾ ਵੜਿੰਗ ਨੇ ਕਾਂਗਰਸੀ ਉਮੀਦਵਾਰ ਮਿੰਟੂ ਕੰਗ ਦੇ ਹੱਕ 'ਚ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ ਲਈ 436 ਉਮੀਦਵਾਰਾਂ ਦੇ ਕਾਗ਼ਜ਼ ਸਹੀ ਪਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।