ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਨਗਰ ਕੌਂਸਲ ਦੇ ਵਾਰਡ ਨੰਬਰ 12 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਮਿੰਟੂ ਕੰਗ (ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ) ਦੇ ਹੱਕ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਵੱਡਾ ਯੋਗਦਾਨ ਪਾਇਆ ਹੈ, ਜਦਕਿ ਕਈ ਵਾਰ ਅਕਾਲੀ ਸਰਕਾਰਾਂ ਰਹੀਆਂ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਚੱਲ ਰਹੀ ਹੈ, ਉਨ੍ਹਾਂ ਵਿਕਾਸ ਵੱਲ ਧਿਆਨ ਨਹੀਂ ਦਿੱਤਾ, ਜਿਸ ਕਰਕੇ ਇਹ ਸ਼ਹਿਰ ਵਿਕਾਸ ਪੱਖੋਂ ਪਛੜ ਗਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਸਵਿੰਦਰ ਸਿੰਘ ਮਿੰਟੂ ਨੂੰ ਬਹੁਮਤ ਨਾਲ ਜਿਤਾਇਆ ਜਾਵੇ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਬਹੁਮਤ ਨਾਲ ਜਿੱਤ ਕੇ ਸੂਬੇ ਵਿਚ ਆਪਣੀ ਸਰਕਾਰ ਬਣਾਏਗੀ, ਇਸ ਲਈ ਨਗਰ ਕੌਂਸਲ ਚੋਣਾਂ ਵਿਚ ਵੀ ਕਾਂਗਰਸੀ ਉਮੀਦਵਾਰ ਬਹੁਮਤ ਨਾਲ ਜਿਤਾਏ ਜਾਣ ਤਾਂ ਜੋ ਕਾਂਗਰਸ ਨਗਰ ਕੌਂਸਲ ਕਮੇਟੀਆਂ ਬਣਾ ਕੇ ਆਉਣ ਵਾਲੇ ਸਮੇਂ ਵਿਚ ਸ਼ਹਿਰਾਂ ਦਾ ਵਿਕਾਸ ਕਰ ਸਕੇ | ਇਸ ਮੌਕੇ ਉਮੀਦਵਾਰ ਜਸਵਿੰਦਰ ਸਿੰਘ ਮਿੰਟੂ ਕੰਗ ਨੇ ਬੋਲਦਿਆਂ ਕਿਹਾ ਕਿ ਉਹ