27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਮਲੋਟ 'ਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਸਾਂਝਾ ਰੋਸ ਮਾਰਚ ਕੱਢਿਆ <br/>

ਅਜੀਤ ਡੈਸਕ 20-05-2026
ਮਲੋਟ, 19 ਮਈ (ਪਾਟਿਲ)-ਬੀਤੇ ਦਿਨੀਂ ਤਹਿਸੀਲ ਕੰਪਲੈਕਸ ਮਲੋਟ ਵਿਖੇ ਨਗਰ ਕੌਂਸਲ ਚੋਣਾਂ ਦੀਆਂ ਨਾਮਜ਼ਦਗੀਆਂ ਰੱਦ ਕਰਨ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਸ਼ਹਿਰ ਵਿਚ ਸਥਿਤੀ ਬੇਹੱਦ ਤਣਾਅਪੂਰਨ ਬਣੀ ਹੋਈ ਹੈ | ਇਸੇ ਵਿਵਾਦ ਦੇ ਚੱਲਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਬੀਤੀ ਕੱਲ੍ਹ ਮਲੋਟ ਵਿਖੇ ਰੋਸ ਧਰਨੇ ਵਿਚ ਸ਼ਾਮਿਲ ਹੋਣ ਪਹੁੰਚੇ ਸਨ | ਕਾਂਗਰਸੀ ਵਰਕਰਾਂ ਵਲੋਂ ਦੇਰ ਰਾਤ ਤੱਕ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਅਤੇ ਥਾਣਾ ਸਿਟੀ ਮਲੋਟ ਦੇ ਬਾਹਰ ਵੀ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪਹਿਲਾਂ ਤੋਂ ਉਲੀਕੇ ਗਏ ਪ੍ਰੋਗਰਾਮ ਅਨੁਸਾਰ ਅੱਜ ਰਾਸ਼ਟਰੀ ਰਾਜ ਮਾਰਗ ਜਾਮ ਕੀਤਾ ਜਾਣਾ ਸੀ, ਪਰ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਰੋਧੀ ਪਾਰਟੀਆਂ ਵਲੋਂ ਇਸ ਫ਼ੈਸਲੇ ਵਿਚ ਬਦਲਾਅ ਕੀਤਾ ਗਿਆ | ਹਾਈਵੇਅ ਜਾਮ ਕਰਨ ਦੀ ਬਜਾਏ ਅੱਜ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਸਾਂਝੇ ਤੌਰ 'ਤੇ ਸ਼ਹਿਰ ਦੇ ਬਾਜ਼ਾਰਾਂ ਵਿਚ ਇਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਾ ਰਿਹਾ ਹੈ | ਸੱਤਾਧਾਰੀ ਧਿਰ 'ਆਪ' ਖ਼ਿਲਾਫ਼ ਕੱਢੇ ਗਏ ਇਸ ਸਾਂਝੇ ਰੋਸ ਮਾਰਚ ਵਿਚ ਸਾਰੀਆਂ ਪ੍ਰਮੁੱਖ ਵਿਰੋਧੀ ਪਾਰਟੀਆਂ ਦੇ ਆਗੂ ਇਕ ਮੰਚ 'ਤੇ ਨਜ਼ਰ ਆਏ | ਇਸ ਮਾਰਚ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਕਾਂਗਰਸ ਸ਼ੁਭਦੀਪ ਸਿੰਘ ਬਿੱਟੂ, ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ, ਸਤੀਸ਼ ਅਸੀਜਾ (ਜ਼ਿਲ੍ਹਾ ਪ੍ਰਧਾਨ ਭਾਜਪਾ) ਸਮੇਤ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿਚ ਪਹੁੰਚੇ ਵਰਕਰਾਂ ਨੇ ਕੀਤੀ | ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਗਾਇਆ ਕਿ ਨਗਰ ਕੌਂਸਲ ਚੋਣਾਂ ਵਿਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਕਾਂਗਰਸੀ ਆਗੂਆਂ ਦਾ ਵਫ਼ਦ ਡੀ.ਐੱਸ.ਪੀ. ਨੂੰ ਮਿਲਿਆ <br/> ਅਗਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।