27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਂਗਰਸੀ ਆਗੂਆਂ ਦਾ ਵਫ਼ਦ ਡੀ.ਐੱਸ.ਪੀ. ਨੂੰ ਮਿਲਿਆ <br/>

ਅਜੀਤ ਡੈਸਕ 20-05-2026
ਮਲੋਟ, 19 ਮਈ (ਅਜਮੇਰ ਸਿੰਘ ਬਰਾੜ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਦੇ ਇੰਚਾਰਜ ਹੈਪੀ ਖੇੜਾ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਸ਼ੁੱਭਦੀਪ ਸਿੰਘ ਬਿੱਟੂ, ਕਾਂਗਰਸ ਪਾਰਟੀ ਦੇ ਕੌਂਸਲਰ ਲਈ ਚੋਣ ਲੜ ਰਹੇ ਉਮੀਦਵਾਰਾਂ ਤੋਂ ਇਲਾਵਾ ਬਲਾਕ ਪ੍ਰਧਾਨ ਮੱਖਣ ਸਿੰਘ ਬਰਾੜ ਫੂਲੇਵਾਲਾ, ਸਾਬਕਾ ਕੌਂਸਲਰ ਲੀਲੂ ਰਾਮ ਮਲੋਟ ਤੇ ਹੋਰ ਆਗੂਆਂ ਨੇ ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਦੇ ਦਫ਼ਤਰ ਵਿਖੇ ਜਾ ਕੇ ਮੰਗ ਪੱਤਰ ਦਿੱਤਾ | ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਲਾਕ ਪ੍ਰਧਾਨ ਮੱਖਣ ਸਿੰਘ ਬਰਾੜ ਦੀ ਖਿੱਚਧੂਹ ਕਰਦਿਆਂ ਉਸ ਦੀ ਪੱਗ ਲਾਹ ਦਿੱਤੀ ਗਈ ਅਤੇ ਕੇਸਾਂ ਦੀ ਬੇਅਦਬੀ ਕੀਤੀ | ਇਸ ਤੋਂ ਇਲਾਵਾ ਲੀਲੂ ਰਾਮ ਬਾਰੇ ਵੀ ਦਫ਼ਤਰ ਇੰਚਾਰਜ ਹੈਪੀ ਖੇੜਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਉਸ ਨੂੰ ਜਾਤੀਸੂਚਕ ਸ਼ਬਦ ਬੋਲੇ ਗਏ ਹਨ ਅਤੇ ਉਸ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਹਨ | ਇੰਚਾਰਜ ਹੈਪੀ ਖੇੜਾ ਨੇ ਕਿਹਾ ਕਿ ਕੇਸਾਂ ਤੇ ਦਸਤਾਰ ਦੀ ਜੋ ਬੇਅਦਬੀ ਕੀਤੀ ਗਈ ਹੈ, ਸੰਬੰਧੀ ਪੁਲਿਸ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ | ਉਨ੍ਹਾਂ ਡੀ.ਐੱਸ.ਪੀ. ਅਤੇ ਹਾਜ਼ਰ ਵੱਖ-ਵੱਖ ਥਾਣਿਆਂ ਦੇ ਐੱਸ.ਐੱਚ.ਓਜ਼. ਦੀ ਹਾਜ਼ਰੀ ਵਿਚ ਮੰਗ ਕੀਤੀ ਕਿ ਕਾਂਗਰਸੀ ਆਗੂਆਂ 'ਤੇ ਹੋਈ ਧੱਕੇਸ਼ਾਹੀ ਸੰਬੰਧੀ ਜੋ ਵੀ ਧਾਰਾਵਾਂ ਬਣਦੀਆਂ ਹਨ, ਉਨ੍ਹਾਂ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਜਾਵੇ, ਨਹੀਂ ਤਾਂ ਕਾਂਗਰਸ ਪਾਰਟੀ ਹੋਰ ਤਿੱਖਾ ਸੰਘਰਸ਼ ਕਰਨ ਦੀ ਮਜ਼ਬੂਰ ਹੋਵੇਗੀ | ਜ਼ਿਕਰਯੋਗ ਹੈ ਕਿ ਦਫ਼ਤਰ ਇੰਚਾਰਜ ਹੈਪੀਖੇੜਾ ਦੀ ਡਿਊਟੀ ਪੱਕੇ ਤੌਰ 'ਤੇ ਮਲੋਟ ਵਿਖੇ ਲਗਾ ਦਿੱਤੀ ਗਈ ਹੈ | ਡੀ.ਐੱਸ.ਪੀ. ਜਸਪਾਲ ਸਿੰਘ ਧਾਲੀਵਾਲ ਨੇ ਕਾਂਗਰਸ ਦੇ ਵਫ਼ਦ ਨੂੰ ਯਕੀਨ ਦਿਵਾਇਆ ਕਿ ਉਹ ਛੇਤੀ ਹੀ ਉਨ੍ਹਾਂ ਵਲੋਂ ਦਿੱਤੀਆਂ ਦਰਖ਼ਾਸਤਾਂ ਦੀ ਪੜਤਾਲ ਕਰਨਗੇ | ਉਧਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਕਾਂਗਰਸੀ ਆਗੂਆਂ ਦੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰ ਚੁੱਕੇ ਹਨ |


ਪਿਛਲੀ ਖ਼ਬਰ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਧਣ ਕਾਰਨ ਲੋਕ ਪ੍ਰੇਸ਼ਾਨ-ਜਸਪਾਲ ਸਿੰਘ ਅਗਲੀ ਖ਼ਬਰ ਮਲੋਟ 'ਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਸਾਂਝਾ ਰੋਸ ਮਾਰਚ ਕੱਢਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।