13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਭਾਈ ਜਸ਼ਨਦੀਪ ਚਹਿਲ ਵਲੋਂ ਉਮੀਦਵਾਰ ਰਮਨਪ੍ਰੀਤ ਕੌਰ ਧਾਲੀਵਾਲ ਦੇ ਹੱਕ 'ਚ ਚੋਣ ਪ੍ਰਚਾਰ <br/>

ਅਜੀਤ ਡੈਸਕ 24-05-2026
ਸ੍ਰੀ ਮੁਕਤਸਰ ਸਾਹਿਬ, 23 ਮਈ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਸੀਨੀਅਰ ਨੌਜਵਾਨ ਆਗੂ ਭਾਈ ਜਸ਼ਨਦੀਪ ਸਿੰਘ ਚਹਿਲ ਅਤੇ ਹੋਰ ਆਗੂਆਂ ਤੇ ਵਰਕਰਾਂ ਵਲੋਂ ਅੱਜ ਵਾਰਡ ਨੰਬਰ 15 ਵਿਖੇ ਕਾਂਗਰਸ ਪਾਰਟੀ ਦੀ ਉਮੀਦਵਾਰ ਰਮਨਪ੍ਰੀਤ ਕੌਰ ਧਾਲੀਵਾਲ ਪਤਨੀ ਰਣਜੀਤ ਸਿੰਘ ਧਾਲੀਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਮੀਦਵਾਰ ਰਮਨਪ੍ਰੀਤ ਕੌਰ ਸਮੇਤ ਸਾਰੇ ਕਾਂਗਰਸੀ ਆਗੂਆਂ ਵਲੋਂ ਵਾਰਡ ਦੇ ਵੱਖ-ਵੱਖ ਮੁਹੱਲਿਆਂ ਵਿਚ ਜਾ ਕੇ ਘਰ-ਘਰ ਵੋਟਰਾਂ ਨੂੰ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਪ੍ਰੇਰਿਆ | ਇਸ ਮੌਕੇ ਭਾਈ ਜਸ਼ਨਦੀਪ ਸਿੰਘ ਚਹਿਲ ਨੇ ਦੱਸਿਆ ਕਿ ਲੋਕਾਂ ਵਲੋਂ ਕਾਂਗਰਸ ਪਾਰਟੀ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰਡ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਰਣਜੀਤ ਸਿੰਘ ਧਾਲੀਵਾਲ ਦੀ ਪਤਨੀ ਰਮਨਪ੍ਰੀਤ ਕੌਰ ਨੂੰ ਬਹੁਮਤ ਨਾਲ ਜਿਤਾਇਆ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਵਿਚ ਵਾਰਡ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮਿ੍ਤਾ ਵੜਿੰਗ ਸਮੇਤ ਹੋਰ ਆਗੂ ਕਾਂਗਰਸੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਿਚ ਮੀਟਿੰਗਾਂ ਵੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੀ ਸਰਕਾਰ ਬਣਾਈ ਗਈ ਅਤੇ ਜੇਕਰ ਨਗਰ ਕੌਂਸਲ ਵੀ ਕਾਂਗਰਸ ਦੀ ਬਣਦੀ ਹੈ ਤਾਂ ਸ਼ਹਿਰ ਦਾ ਸਮੁੱਚੇ ਤੌਰ 'ਤੇ ਸਰਬਪੱਖੀ ਵਿਕਾਸ ਹੋਵੇਗਾ | ਇਸ ਮੌਕੇ ਹਰਬੰਸ ਸਿੰਘ ਸਿੱਧੂ, ਜਸਵਿੰਦਰ ਸਿੰਘ ਗੰਧੜ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਚੋਣ ਮੌਸਮ ਚੜ੍ਹਦੇ ਹੀ ਤਪਿਆ ਵਿਕਾਸ ਦਾ ਮਸਲਾ-ਸਾਲਾਂ ਤੋਂ ਅਧੂਰੇ ਕੰਮ ਹੁਣ ਆਏ ਯਾਦ ਅਗਲੀ ਖ਼ਬਰ ਵਾਰਡ ਨੰਬਰ 5 ਤੋਂ 'ਆਪ' ਉਮੀਦਵਾਰ ਸੰਤੋਸ਼ ਗਗਨੇਜਾ ਦੀ ਜਿੱਤ ਲਈ ਚੋਣ ਸਰਗਰਮੀਆਂ ਤੇਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।