18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

381 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ 35742 ਵੋਟਰ

ਅਜੀਤ ਡੈਸਕ 26-05-2026
ਗਿੱਦੜਬਾਹਾ, 25 ਮਈ (ਸ਼ਿਵਰਾਜ ਸਿੰਘ ਬਰਾੜ)-ਨਗਰ ਕੌਂਸਲ ਗਿੱਦੜਬਾਹਾ ਵਿਖੇ 81 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ 35742 ਉਮੀਦਵਾਰਾਂ ਦੇ ਹੱਥ ਵਿਚ ਹੈ | ਬੀਤੀ ਸ਼ਾਮ ਤੋਂ ਚੋਣ ਪ੍ਰਚਾਰ ਬੰਦ ਹੋ ਚੁੱਕਾ ਹੈ | 26 ਮਈ ਨੂੰ ਵੋਟਾਂ ਪੈਣਗੀਆਂ ਅਤੇ ਹੁਣ ਉਮੀਦਵਾਰਾਂ ਦੀਆਂ ਧੜਕਨਾ ਹੁਣ ਤੇਜ਼ ਹੋ ਗਈਆਂ ਹਨ | ਗਿੱਦੜਬਾਹਾ ਨਗਰ ਕੌਂਸਲ ਦੇ 19 ਵਾਰਡ ਹਨ | ਇਸ ਵਾਰ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਕਾਂਗਰਸ ਅਤੇ 'ਆਪ' ਚੋਣ ਮੈਦਾਨ ਵਿਚ ਹਨ | ਉਮੀਦਵਾਰਾਂ ਵਲੋਂ ਆਪਣੇ-ਆਪਣੇ ਪੱਧਰ 'ਤੇ ਚੋਣ ਪ੍ਰਚਾਰ ਵਿਚ ਖੂਬ ਜ਼ੋਰ ਅਜ਼ਮਾਈ ਕੀਤੀ ਗਈ ਅਤੇ ਬੀਤੀ ਸ਼ਾਮ ਤੋਂ ਚੋਣ ਕਮਿਸ਼ਨ ਦੀਆਂ ਹਦਾਇਤਾ 'ਤੇ ਚੋਣ ਪ੍ਰਚਾਰ ਬੰਦ ਕੀਤਾ ਗਿਆ ਹੈ | ਐਸ.ਡੀ.ਐਮ. ਅਰਵਿੰਦਰਪਾਲ ਸਿੰਘ ਨੇ ਦੱਸਿਆ ਕਿ 19 ਵਾਰਡਾਂ ਵਿਚ 35742 ਵੋਟਰ ਹਨ ਅਤੇ 41 ਬੂਥ ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਾਰੇ ਹੀ ਵਾਰਡ ਸੰਵੇਦਨਸ਼ੀਲ ਹਨ | ਪ੍ਰਸ਼ਾਸਨ ਵਲੋਂ ਚੋਣ ਅਮਲਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋੜੀਂਦਾ ਸਾਮਾਨ ਦਿੱਤਾ ਗਿਆ ਹੈ | ਡੀ.ਐਸ.ਪੀ. ਜਤਿੰਦਰ ਸਿੰਘ ਨੇ ਦੱਸਿਆ ਕਿ 41 ਬੂਥਾਂ 'ਤੇ 150 ਦੇ ਲਗਪਗ ਪੁਲਿਸ ਮੁਲਾਜ਼ਮ ਲਗਾਏ ਗਏ ਹਨ | ਇਸ ਦੌਰਾਨ 8 ਪਾਰਟੀਆਂ ਬਣਾਈਆਂ ਗਈਆਂ ਹਨ, ਤਿੰਨ ਇੰਸਪੈਕਟਰ ਰੈਂਕ ਦੇ ਅਧਿਕਾਰੀ ਦੇਖ ਰੇਖ ਕਰਨਗੇ | ਸਾਰੇ ਪ੍ਰਬੰਧਾਂ ਦੀ ਨਿਗਰਾਨੀ ਐਸ.ਪੀ.ਡੀ ਕਰਨਗੇ | ਉਨ੍ਹਾਂ ਕਿਹਾ ਕਿ ਕਿਸੇ ਨੂੰ ਹੁਲੜਬਾਜ਼ੀ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ | ਪੁਲਿਸ ਚੋਣਾਂ ਅਮਨ ਅਮਾਨ ਨਾਲ ਕਰਵਾਉਣ ਲਈ ਪਾਬੰਦ ਹੈ |
ਪਿਛਲੀ ਖ਼ਬਰ ਅਕਾਲੀ ਉਮੀਦਵਾਰ ਰਮਨਦੀਪ ਕੌਰ ਦੇ ਹੱਕ 'ਚ ਨੁੱਕੜ ਮੀਟਿੰਗ ਅਗਲੀ ਖ਼ਬਰ ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਦੀ ਨਵੀਂ ਸਕੂਲ ਕੈਬਨਿਟ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।