28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ 'ਫਨ ਡੇ ਸੈਲੀਬ੍ਰੇਸ਼ਨ' ਮਨਾਇਆ

ਅਜੀਤ ਡੈਸਕ 01-06-2026
ਮਲੋਟ, 31 ਮਈ (ਪਾਟਿਲ)-ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਚ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਯੋਗ ਅਗਵਾਈ ਹੇਠ 'ਫਨ ਡੇ ਸੈਲੀਬ੍ਰੇਸ਼ਨ' ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਪ੍ਰੋਤਸਾਹਿਤ ਕਰਨਾ ਸੀ | ਫਨ ਡੇ ਸੈਲੀਬ੍ਰੇਸ਼ਨ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ | ਅੰਤ ਵਿਚ ਸਕੂਲ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਨਵ-ਨਿਰਮਾਣ ਕੰਕਰੀਟ ਸੜਕ 'ਤੇ ਦੋ ਮਹੀਨੇ ਬਾਅਦ ਬਣਾਏ ਮਸ਼ੀਨੀ ਕੱਟ ਅਗਲੀ ਖ਼ਬਰ ਪਿੰਡ ਕਾਸਮ ਭੱਟੀ ਦੇ ਅਜੈਪਾਲ ਧਾਲੀਵਾਲ ਨੇ ਮਾਊਾਟ ਐਵਰੇਸਟ ਫ਼ਤਹਿ ਕਰਕੇ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।