28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ ਅੱਜ ਮੰਗ ਪੱਤਰ ਦਿੱਤਾ ਜਾਵੇਗਾ -ਰਜਿੰਦਰ ਸਿੰਘ ਰਾਜਾ

ਅਜੀਤ ਡੈਸਕ 01-06-2026
ਸ੍ਰੀ ਮੁਕਤਸਰ ਸਾਹਿਬ, 31 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਵਲੋਂ 1 ਜੂਨ ਸੋਮਵਾਰ ਨੂੰ ਜ਼ਿਲ੍ਹਾ ਹੈਡਕੁਆਰਟਰ ਵਿਖੇ ਡਿਪਟੀ ਕਮਿਸ਼ਨਰ ਨੂੰ ਇਕ ਮੈਮੋਰੰਡਮ ਦਿੱਤਾ ਜਾਵੇਗਾ, ਮਾਣਯੋਗ ਰਾਜਪਾਲ ਨੂੰ ਸੰਬੋਧਨ ਇਸ ਮੰਗ ਪੱਤਰ ਵਿਚ ਪੰਜਾਬ ਦੇ ਅਤਿ ਜ਼ਰੂਰੀ ਸੰਵੇਦਨਸ਼ੀਲ ਮੁੱਦਿਆਂ ਦੀ ਪੂਰਤੀ ਕਰਨ ਲਈ ਕਿਹਾ ਜਾਵੇਗਾ | ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਕਰੀਬ ਕਰੀਬ ਇਹ ਮੁਦੇ ਵਿਸਾਰ ਦਿੱਤੇ ਹਨ, ਜਿਨ੍ਹਾਂ ਵਿਚ ਪੰਜਾਬੀ ਬੋਲਦੇ ਇਲਾਕੇ, ਚੰਡੀਗੜ੍ਹ ਤੇ ਪੰਜਾਬ ਦਾ ਹੱਕ, ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਸੂਬੇ ਨਾਲ ਹੋ ਰਹੀ ਧੱਕੇਸ਼ਾਹੀ ਵਿਰੁੱਧ ਅਵਾਜ਼ ਬੁਲੰਦ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਇਹ ਬਹੁਤ ਅਫ਼ਸੋਸਜਨਕ ਗੱਲ ਹੈ ਕਿ ਅੱਜ ਪੰਥਕ ਪਾਰਟੀਆਂ ਦੇ ਆਗੂ ਸਿਰਫ ਨਿੱਜੀ ਬਿਆਨਾਂ ਤੱਕ ਸੀਮਤ ਹੋ ਕੇ ਰਹਿ ਗਏ ਹਨ, ਉਨ੍ਹਾਂ ਕਿਹਾ ਕਿ ਕਿ ਸਾਡੀ ਪਾਰਟੀ ਜਲਦੀ ਹੀ ਇਨ੍ਹਾਂ ਮਾਮਲਿਆਂ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਪੰਜਾਬ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ | ਇਸ ਮੌਕੇ ਸਾਬਕਾ ਸਰਪੰਚ ਬਲਤੇਜ ਸਿੰਘ, ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਕਾਨਿਆਂ ਵਾਲੀ, ਅੰਮਿ੍ਤਪਾਲ ਸਿੰਘ ਲੁਬਾਣਿਆਂ ਵਾਲੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਅੰਦਾਜ਼ੇ ਤੋਂ ਘੱਟ ਸੀਟਾਂ ਮਿਲੀਆਂ, ਵੋਟ ਸ਼ੇਅਰ ਕਾਇਮ-ਰੋਜ਼ੀ ਬਰਕੰਦੀ ਅਗਲੀ ਖ਼ਬਰ ਸੈਨੇਟਰ ਕਪਿਲ ਸ਼ਰਮਾ ਵਲੋਂ ਸੈਨੇਟ ਚੋਣਾਂ ਲਈ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।