29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਦੇ ਸਹਿਯੋਗ ਨਾਲ 36ਵਾਂ ਮੁਫ਼ਤ ਹੋਮਿਓਪੈਥੀ ਕੈਂਪ

ਅਜੀਤ ਡੈਸਕ 01-06-2026
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)-ਬਾਬਾ ਨਾਮਦੇਵ ਸਭਾ ਜੈਤੋ ਵਲੋਂ ਹਰਿਗੁਨ ਹੋਮਿਓ ਕਲੀਨਿਕ (102 ਬੀ, ਕਮਲਾ ਨਹਿਰੂ ਕਲੌਨੀ, ਨੇੜੇ ਬੀਬੀ ਵਾਲਾ ਚੌਂਕ) ਬਠਿੰਡਾ ਦੇ ਸਹਿਯੋਗ ਨਾਲ 36ਵਾਂ ਮੁਫ਼ਤ ਹੋਮਿਓਪੈਥੀ ਕੈਂਪ ਸਥਾਨਕ ਬਾਬਾ ਨਾਮ ਦੇਵ ਭਵਨ ਬਠਿੰਡਾ ਰੋਡ ਵਿਖੇ ਬਾਬਾ ਨਾਮਦੇਵ ਸਭਾ (ਰਜਿ:) ਜੈਤੋ ਦੇ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ ਦੀ ਅਗਵਾਈ ਹੇਠ ਲਗਾਇਆ ਗਿਆ | ਸਭਾ ਦੇ ਜਰਨਲ ਸਕੱਤਰ, ਨਗਰ ਕੌਂਸਲ ਜੈਤੋ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਦੂਜੀ ਵਾਰ ਚੁਣੇ ਗਏ ਕੌਂਸਲਰ ਨਰਿੰਦਰ ਪਾਲ ਸਿੰਘ ਰਾਮੇਆਣਾ ਨੇ ਦੱਸਿਆ ਕਿ ਕੈਂਪ ਵਿਚ ਹਰਿਗੁਨ ਹੋਮੀਓ ਕਲੀਨਿਕ ਡਾ. ਸਿਮਰਨਜੀਤ ਸਿੰਘ, ਡਾ. ਪਰਮਿੰਦਰ ਕੌਰ ਬੇਦੀ ਅਤੇ ਸਹਾਇਕ ਮੁਕਸਾਨ ਦੀ ਟੀਮ ਨੇ 110 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ | ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਕੈਂਪ ਵਿਚ ਡਾ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਹਰਿਗੁਨ ਹੋਮਿਓ ਕਲੀਨਿਕ ਬਠਿੰਡਾ ਵਲੋਂ ਲੋੜਵੰਦਾਂ ਦੀ ਮੱਦਦ ਲਈ ਸਮੇਂ-ਸਮੇਂ 'ਤੇ ਮੁਫ਼ਤ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਕਿ ਗਰੀਬ ਤੇ ਜ਼ਰੂਰਤਮੰਦ ਦੀ ਮਦਦ ਹੋ ਸਕੇ | ਇਸ ਮੌਕੇ ਬਾਬਾ ਨਾਮਦੇਵ ਸਭਾ ਜੈਤੋ ਹਰਿਗੁਨ ਹੋਮਿਓ ਕਲੀਨਿਕ ਬਠਿੰਡਾ ਦੇ ਡਾਕਟਰਾਂ ਦੀ ਟੀਮ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸੰਸਥਾ ਦੇ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਹਰਚਰਨ ਸਿੰਘ, ਜਸਵੀਰ ਸਿੰਘ ਅੰਗਰੋਈਆ, ਪਿ੍ਤਪਾਲ ਸਿੰਘ ਰੈਡ ਰੋਜ ਜੈਤੋ, ਜੁਆਇੰਟ ਸਕੱਤਰ ਡਾ: ਰਾਜਿੰਦਰ ਸਿੰਘ ਸਾਗੂ, ਮਾਸਟਰ ਦਵਿੰਦਰ ਪਾਲ ਸਿੰਘ, ਜਸਵਿੰਦਰ ਸਿੰਘ ਜੋਨੀ, ਪ੍ਰਦੀਪ ਸਿੰਘ, ਦਵਿੰਦਰ ਸਿੰਘ ਪਿੰਕੀ ਅਤੇ ਰਿੰਪਲ ਸਿੰਘ ਆਦਿ ਆਗੂ ਤੇ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਥਾਂਦੇਵਾਲਾ ਦੇ ਸਰਪੰਚ ਵਲੋਂ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਬਾਵਾ ਯਾਦਵਿੰਦਰ ਸਿੰਘ ਲਾਲੀ ਨੇ 'ਆਪ' ਦੇ 5 ਜੇਤੂ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।