08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਪੁਲਿਸ ਨੇ ਲੋਕਾਂ ਦੀ ਸੁਣਵਾਈ ਲਈ ਜ਼ਿਲ੍ਹਾ ਪੱਧਰ 'ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ <br/>

ਅਜੀਤ ਡੈਸਕ 02-06-2026
ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿਖੇ ਵਿਸ਼ੇਸ਼ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਗਏ | ਇਹ ਸਾਰੇ ਸ਼ਿਕਾਇਤ ਨਿਵਾਰਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਪੁਲਿਸ ਦਫ਼ਤਰਾਂ ਨਾਲ ਸੰਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਅਤੇ ਨਿੱਜੀ ਪ੍ਰੇਸ਼ਾਨੀਆਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਗਿਆ | ਸ਼ਿਕਾਇਤਕਰਤਾਵਾਂ ਨੂੰ ਕੈਂਪ ਸਥਾਨਾਂ 'ਤੇ ਸੱਦ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ, ਤਾਂ ਜੋ ਹਰ ਮਾਮਲੇ ਦੀ ਪੂਰੀ ਜਾਂਚ ਕਰਕੇ ਇਨਸਾਫ਼ਯੋਗ ਤੇ ਕਾਨੂੰਨ ਅਨੁਸਾਰ ਹੱਲ ਯਕੀਨੀ ਬਣਾਇਆ ਜਾ ਸਕੇ | ਕੈਂਪ ਦੌਰਾਨ ਵੱਡੀ ਗਿਣਤੀ ਵਿਚ ਆਮ ਨਾਗਰਿਕਾਂ ਵਲੋਂ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ | ਕਈ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਤੁਰੰਤ ਨਿਪਟਾਰਾ ਕੀਤਾ ਗਿਆ, ਜਦਕਿ ਹੋਰ ਮਾਮਲਿਆਂ ਸੰਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਬਿਆਨ ਦਰਜ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਸਪੱਸ਼ਟ ਤੇ ਸਮੇਂ-ਬੱਧ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਇਸ ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐੱਸ.ਪੀ. (ਹੈੱਡ ਕੁਆਰਟਰ) ਦੀ ਦੇਖ-ਰੇਖ ਹੇਠ ਜ਼ਿਲ੍ਹੇ ਦੀ ਚਾਰੇ ਸਬ ਡਵੀਜ਼ਨਾਂ ਅੰਦਰ ਬਹੁਤ ਹੀ ਵਿਵਸਥਿਤ ਢੰਗ ਨਾਲ ਚਲਾਈ ਗਈ | ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਤੇ ਨਿਰਪੱਖ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

ਪਿਛਲੀ ਖ਼ਬਰ ਕੋਠੇ ਹਿੰਮਤਪੁਰਾ ਤੋਂ ਕਾਂਗਰਸੀ ਆਗੂ 'ਆਪ 'ਚ ਸ਼ਾਮਿਲ ਅਗਲੀ ਖ਼ਬਰ ਅਕਾਲੀ ਦਲ ਅੰਮਿ੍ਤਸਰ ਨੇ ਬਰਗਾੜੀ ਵਿਖੇ ਮਨਾਇਆ ਪਸ਼ਚਾਤਾਪ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।