09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

'ਆਪ' ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਮਲੋਟ ਵਿਖੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 07-06-2026
ਮਲੋਟ, 6 ਜੂਨ (ਪਾਟਿਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਅਨੁਸਾਰ ਅੱਜ ਮਲੋਟ ਵਿਖੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਧਰਨਾ ਦਿੱਤਾ ਗਿਆ | ਇਸ ਦੌਰਾਨ ਕਾਂਗਰਸੀਆਂ ਵਲੋਂ 'ਆਪ' ਸਰਕਾਰ ਦੀਆਂ ਬਦਲਾਖੋਰੀ ਦੀਆਂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਦੱਸਣਯੋਗ ਹੈ ਕਿ ਪਿਛਲੇ ਦਿਨੀਂ ਟਾਂਡਾ ਵਿਖੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਇਕ ਵਰਕਰ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਸਿਆਸੀ ਦਬਾਅ ਹੇਠ ਝਾੜੂ ਦੇ ਤੀਲੇ-ਤੀਲੇ ਕਰਨ ਅਤੇ ਨਿਰਾਦਰ ਕਰਨ ਦੇ ਦੋਸ਼ਾਂ ਤਹਿਤ ਇਕ ਮੁਕੱਦਮਾ ਦਰਜ ਕੀਤਾ ਗਿਆ ਹੈ | ਕਾਂਗਰਸ ਲੀਡਰਸ਼ਿਪ ਮੁਤਾਬਕ ਇਹ ਪਰਚਾ ਪੂਰੀ ਤਰ੍ਹਾਂ ਝੂਠਾ ਤੇ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਤੇ ਕਾਂਗਰਸ ਵਰਕਰਾਂ ਨੂੰ ਡਰਾਉਣ-ਧਮਕਾਉਣ ਦੀ ਇਸ ਕੋਸ਼ਿਸ਼ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਸ਼ੁਭਦੀਪ ਸਿੰਘ ਬਿੱਟੂ ਜ਼ਿਲ੍ਹਾ ਕਾਂਗਰਸ ਪ੍ਰਧਾਨ, ਸ਼ਿਵ ਕੁਮਾਰ ਸ਼ਿਵਾ ਸ਼ਹਿਰੀ ਕਾਂਗਰਸ ਪ੍ਰਧਾਨ, ਮਾਸਟਰ ਜਸਪਾਲ ਸਿੰਘ, ਬਲਕਾਰ ਸਿੰਘ ਔਲਖ, ਜੁਗਰਾਜ ਸਿੰਘ ਰੰਧਾਵਾ ਸੀਨੀਅਰ ਆਗੂ, ਸਾਹਿਲ ਮੂੰਗਾ ਸਮੇਤ ਮਲੋਟ ਇਲਾਕੇ ਦੇ ਕਈ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ | ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਾਂਗਰਸ ਵਰਕਰਾਂ ਵਿਰੁੱਧ ਕੀਤੀ ਜਾ ਰਹੀ ਸਿਆਸੀ ਬਦਲਾਖੋਰੀ ਤੁਰੰਤ ਬੰਦ ਨਾ ਕੀਤੀ ਗਈ, ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਲਈ 'ਬੀਟ ਰਕਸ਼ਕ' ਐਪ ਰਾਹੀਂ ਚੈਕਿੰਗ <br/> ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੱਖੇਵਾਲੀ ਦੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।