17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਨਾਲ ਮੀਟਿੰਗ <br/>

ਅਜੀਤ ਡੈਸਕ 09-06-2026
ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹੇ ਦੇ ਵਪਾਰੀਆਂ ਨੂੰ ਉਨ੍ਹਾਂ ਦੇ ਵਪਾਰ ਨਾਲ ਸੰਬੰਧਿਤ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਹ ਜਾਣਕਾਰੀ ਗੁਰਕਿਰਨਦੀਪ ਸਿੰਘ ਸਿੱਧੂ ਐੱਸ.ਡੀ.ਐੱਮ. ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਨਾਲ ਸੰਬੰਧਿਤ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਇਸ ਮੌਕੇ ਅਰਵਿੰਦਰ ਪਾਲ ਸਿੰਘ ਐੱਸ.ਡੀ.ਐੱਮ. ਗਿੱਦੜਬਾਹਾ, ਪੰਕਜ ਕੁਮਾਰ ਐੱਸ.ਡੀ.ਐੱਮ. ਮਲੋਟ ਵੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿਚ ਕੋਈ ਸਮੱਸਿਆ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਰੀਵਿਊ ਕੀਤਾ ਜਾ ਰਿਹਾ ਹੈ | ਇਸ ਮੌਕੇ ਵਨੀਤ ਜਿੰਦਲ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ, ਕੁਲਵਿੰਦਰ ਕੰਡਾ ਚੇਅਰਮੈਨ ਵਿਧਾਨ ਸਭਾ ਟਰੇਡਰਜ਼ ਕਮਿਸ਼ਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਦੇ ਨੁਮਾਇੰਦੇ ਵੀ ਮੌਜੂਦ ਸਨ |

ਪਿਛਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਗੇਟ ਰੈਲੀ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਸਨਮਾਨ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।