17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਤੇ ਹੋਰ ਜਥੇਬੰਦੀਆਂ ਵਲੋਂ ਗੇਟ ਰੈਲੀ

ਅਜੀਤ ਡੈਸਕ 09-06-2026
ਦੋਦਾ, 8 ਜੂਨ (ਰਵੀਪਾਲ)-ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੇ.ਈ., ਪੀ.ਐੱਸ.ਯੂ. ਭੰਗਲ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਸਬ ਡਵੀਜ਼ਨ ਦੋਦਾ ਗੇਟ ਅੱਗੇ ਰੋਸ ਭਰਪੂਰ ਰੈਲੀ ਕੀਤੀ ਗਈ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਬੁਲਾਰਿਆਂ ਨੇ ਸੰਬੋਧਨ ਦੌਰਾਨ ਕਿਹਾ ਕਿ 2600 ਲਾਈਨਮੈਨ ਯੂਨੀਅਨ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਈ ਲਗਾਏ ਗਏ ਸ਼ਾਂਤਮਈ ਧਰਨੇ 'ਤੇ ਪਟਿਆਲਾ ਪੁਲਿਸ ਨੇ ਜ਼ੁਲਮ ਦੀਆਂ ਹੱਦਾਂ ਪਾਰ ਕਰਦੇ ਹੋਏ ਲਾਠੀਚਾਰਜ ਕੀਤਾ, ਜਿਸ ਦੀ ਸਮੂਹ ਜਥੇਬੰਦੀਆਂ ਵਲੋਂ ਨਿਖੇਧੀ ਕੀਤੀ ਗਈ | ਇਸ ਮੌਕੇ ਸਬ ਡਵੀਜ਼ਨ ਦੋਦਾ ਦੇ ਪ੍ਰਧਾਨ ਧਰਮਿੰਦਰ ਸਿੰਘ, ਦਲਜੀਤ ਸਿੰਘ, ਮਨਜਿੰਦਰ ਸਿੰਘ, ਚਰਨਜੀਤ ਸਿੰਘ, ਟੀ.ਐੱਸ.ਯੂ. ਭੰਗਲ ਦੇ ਦਰਸ਼ਨ ਸਿੰਘ, ਗਗਨਦੀਪ ਸਿੰਘ ਅਤੇ ਵਕੀਲ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਿੰਡ ਭਲਾਈਆਣਾ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਪਾਰੀਆਂ ਨਾਲ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।