17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿੰਡ ਝੋਰੜ ਦੇ ਮਾਮਲੇ 'ਚ ਪੀੜਤ ਪਰਿਵਾਰ ਨਾਲ ਡਟ ਕੇ ਖੜੇ੍ਹ ਹਾਂ-ਸੂਬਾ ਪ੍ਰਧਾਨ

ਅਜੀਤ ਡੈਸਕ 09-06-2026
ਮਲੋਟ, 8 ਜੂਨ (ਅਜਮੇਰ ਸਿੰਘ ਬਰਾੜ)-ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹਲਕੇ ਮਲੋਟ ਦੇ ਪਿੰਡ ਝੋਰੜ ਦਾ ਮਾਮਲਾ ਜੋ ਲੋਕਾਂ ਨੇ ਆਪਣੀ ਅੱਖੀਂ ਵੇਖਿਆ ਹੈ, ਜਿਸ ਵਿਚ ਦੋ ਦਲਿਤ ਨੌਜਵਾਨਾਂ ਨੂੰ ਬੜੀ ਬੁਰੀ ਤਰ੍ਹਾਂ ਅਣਮਨੁੱਖੀ ਤਸ਼ੱਦਦ ਕਰਕੇ ਨੰਗਾ ਕਰ ਘੜੀਸਿਆ ਗਿਆ | ਇਸ ਘਟਨਾ ਬਾਰੇ ਗੱਲਬਾਤ ਕਰਦਿਆਂ ਰਿਪਬਲਿਕਨ ਪਾਰਟੀ ਆਫ਼ ਇੰਡੀਆ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਭਾਈਕਾ ਕੇਰਾ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਪੀੜਤ ਪਰਿਵਾਰ ਨਾਲ ਖੜ੍ਹੇ ਹਨ | ਸੂਬਾ ਪ੍ਰਧਾਨ ਨੇ ਕਿਹਾ ਕਿ ਇਸ ਸੰਬੰਧੀ ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਸਾਰੀ ਜਾਣਕਾਰੀ ਵੀ ਦਿੱਤੀ ਹੈ ਤੇ ਇਹ ਮਾਮਲਾ ਉਨ੍ਹਾਂ ਵਲੋਂ ਕੇਂਦਰੀ ਮੰਤਰੀ ਭਾਰਤ ਸਰਕਾਰ ਰਾਮਦਾਸ ਅਠਾਵਲੇ ਅਤੇ ਐੱਸ.ਸੀ. ਕਮਿਸ਼ਨ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ | ਸੂਬਾ ਪ੍ਰਧਾਨ ਨੇ ਕਿਹਾ ਕਿ ਜੇਕਰ ਨੌਜਵਾਨਾਂ ਨੇ ਕੋਈ ਗ਼ਲਤੀ ਕੀਤੀ ਵੀ ਸੀ, ਤਾਂ ਉਨ੍ਹਾਂ ਨੂੰ ਸੰਵਿਧਾਨ ਮੁਤਾਬਕ ਕਾਨੂੰਨੀ ਤੌਰ 'ਤੇ ਉਨ੍ਹਾਂ ਉਪਰ ਕਾਰਵਾਈ ਕੀਤੀ ਜਾਣੀ ਚਾਹੀਦੀ ਸੀ, ਪਰ ਉਸ ਦੇ ਉਲਟ ਇਕ ਗਰੁੱਪ ਨੇ ਕਾਨੂੰਨ ਹੱਥ ਲੈਂਦਿਆਂ ਉਨ੍ਹਾਂ ਨੌਜਵਾਨਾਂ ਨਾਲ ਅਣਮਨੁੱਖੀ ਵਤੀਰਾ ਕੀਤਾ ਗਿਆ, ਜੋ ਕਿ ਬਿਲਕੁਲ ਵੀ ਭੁੱਲਣ ਤੇ ਮੁਆਫ਼ੀਯੋਗ ਨਹੀਂ |
ਪਿਛਲੀ ਖ਼ਬਰ ਐੱਸ.ਡੀ.ਐੱਮ. ਵਲੋਂ ਸ਼ੀਤਲ ਜਲ ਸੇਵਾ ਸੰਮਤੀ ਦੇ ਸੇਵਾਦਾਰਾਂ ਦਾ ਸਨਮਾਨ ਅਗਲੀ ਖ਼ਬਰ ਪਿੰਡ ਭਲਾਈਆਣਾ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।