17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬਰੀਵਾਲਾ ਵਿਖੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 09-06-2026
ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਟਿਆਲਾ ਵਿਖੇ ਪਿਛਲੇ ਦਿਨੀਂ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਵਲੋਂ ਨਵੀਆਂ ਆਸਾਮੀਆਂ ਦੇ ਨੋਟੀਫ਼ਿਕੇਸ਼ਨ ਲਈ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਦੌਰਾਨ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ 'ਚ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੁਆਰਾ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਸਰਕਾਰ, ਬਿਜਲੀ ਬੋਰਡ ਦੀ ਮੈਨੇਜਮੈਂਟ ਅਤੇ ਪੰਜਾਬ ਪੁਲਿਸ ਦੀ ਸ਼ਹਿ 'ਤੇ ਹੋਏ ਇਸ ਤਸ਼ੱਦਦ, ਜਿਸ ਵਿਚ ਕਈ ਨੌਜਵਾਨ ਗੰਭੀਰ ਫ਼ੱਟੜ ਹੋਏ ਸਨ, ਦੇ ਖ਼ਿਲਾਫ਼ ਅੱਜ ਸਬ ਡਵੀਜ਼ਨ ਬਰੀਵਾਲਾ/ਸਰਾਏਨਾਗਾ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਭੰਗਲ, ਟੈਕਨੀਕਲ ਸਰਵਿਸ ਯੂਨੀਅਨ, ਇੰਪਲਾਈਜ਼ ਫੈਡਰੇਸ਼ਨ, ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਐੱਮ.ਯੂ.ਓ. ਆਦਿ ਜਥੇਬੰਦੀਆਂ ਵਲੋਂ ਬੇਰੁਜ਼ਗਾਰ ਲਾਈਨਮੈਨਾਂ ਦੇ ਹੱਕ 'ਚ ਪ੍ਰਦਰਸ਼ਨ ਕੀਤਾ ਗਿਆ ਅਤੇ ਗੇਟ ਰੈਲੀ ਕਰਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਮੁਲਾਜ਼ਮ ਆਗੂਆਂ ਗੁਰਾਂਦਿੱਤਾ ਸਿੰਘ, ਬਲਜਿੰਦਰ ਸਿੰਘ ਤੇ ਸੁੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਬੇਰੁਜ਼ਗਾਰਾਂ ਅਤੇ ਕੱਚੇ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਸਮਾਂ ਆਉਣ 'ਤੇ ਸਰਕਾਰ ਆਪਣੀਆਂ ਹੱਕੀ ਮੰਗਾਂ ਮੰਗ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ 'ਤੇ ਦਬਾ ਰਹੀ ਹੈ | ਮੁਲਾਜ਼ਮ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ 'ਚ ਪੰਜਾਬ ਦੀਆਂ ਸਮੁੱਚੀਆਂ ਮੁਲਾਜ਼ਮ ਜਥੇਬੰਦੀਆਂ ਇਕੱਠੀਆਂ ਹੋ ਕੇ ਸਰਕਾਰ ਖ਼ਿਲਾਫ਼ ਵੱਡਾ ਸਾਂਝਾ ਸੰਘਰਸ਼ ਵਿੱਢਣਗੀਆਂ | ਇਸ ਮੌਕੇ ਜਗਵੀਰ ਸਿੰਘ, ਸੁਰਿੰਦਰ ਸਿੰਘ, ਅਮਰਿੰਦਰ ਸਿੰਘ, ਜੀਤ ਸਿੰਘ, ਸੁਖਬੀਰ ਸਿੰਘ ਅਤੇ ਦਵਿੰਦਰ ਕੁਮਾਰ ਸਮੇਤ ਵੱਡੀ ਗਿਣਤੀ 'ਚ ਮੁਲਾਜ਼ਮ ਤੇ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਸਰਕਾਰ ਦਾ ਪੁਤਲਾ ਫ਼ੂਕਿਆ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਨਵੀਆਂ ਬਣਾਈਆਂ ਸੜਕਾਂ ਨੇ ਆਵਾਜਾਈ ਨੂੰ ਕੀਤਾ ਸੁਖਾਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।