18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਸਰਕਾਰ ਦਾ ਪੁਤਲਾ ਫ਼ੂਕਿਆ <br/>

ਅਜੀਤ ਡੈਸਕ 09-06-2026
ਲੰਬੀ, 8 ਜੂਨ (ਮੇਵਾ ਸਿੰਘ)-ਬੀਤੇ ਦਿਨੀਂ ਪੀ.ਐੱਸ.ਪੀ.ਸੀ.ਐੱਲ. ਹੈੱਡ ਕੁਆਰਟਰ ਪਟਿਆਲਾ ਵਿਖੇ ਆਪਣੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਮੰਨਵਾਉਣ ਲਈ ਸ਼ਾਂਤਮਈ ਰੋਸ ਧਰਨਾ ਦੇ ਰਹੇ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐੱਸ.ਪੀ. ਦੀ ਅਗਵਾਈ ਵਿਚ ਕੀਤੇ ਲਾਠੀਚਾਰਜ ਖ਼ਿਲਾਫ਼ ਸਬ ਡਵੀਜ਼ਨ ਬਾਦਲ ਵਿਖੇ ਟੀ.ਐੱਸ.ਯੂ. ਦੇ ਡਵੀਜ਼ਨ ਪ੍ਰਧਾਨ ਸੱਤਪਾਲ ਬਾਦਲ, ਪ੍ਰਧਾਨ ਹਰਭਜਨ ਸਿੰਘ ਅਤੇ ਐੱਮ.ਐੱਸ.ਯੂ. ਦੇ ਪ੍ਰਧਾਨ ਵਿਕਰਮਜੀਤ ਸਿੰਘ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ | ਇਸ ਮੌਕੇ ਮੰਗ ਕੀਤੀ ਗਈ ਕਿ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਜੋ ਅੰਨੇ੍ਹਵਾਹ ਲਾਠੀਚਾਰਜ ਪੁਲਿਸ ਦੇ ਡੀ.ਐੱਸ.ਪੀ. ਨੇ ਕੀਤਾ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ | ਸਾਰੀਆਂ ਜਥਬੰਦੀਆਂ ਵਲੋਂ ਇਹ ਵੀ ਮੰਗ ਕੀਤੀ ਗਈ ਕਿ ਜੋ ਬੇਰੁਜ਼ਗਾਰ ਲਾਈਨਮੈਨਾਂ 'ਤੇ ਪਰਚੇ ਦਰਜ ਕੀਤੇ ਗਏ ਹਨ, ਉਹ ਖ਼ਾਰਜ ਕੀਤੇ ਜਾਣ | ਜੇਕਰ ਪੰਜਾਬ ਸਰਕਾਰ ਤੇ ਪਾਵਰਕਾਮ ਵਲੋਂ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਇਸ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਜੇ.ਈ. ਜਗਦੀਪ ਸਿੰਘ, ਮਨਜਿੰਦਰ ਸਿੰਘ, ਅਵਤਾਰ ਸਿੰਘ, ਨਿਤੀਸ਼ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਬੱਡੀ ਖਿਡਾਰੀ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਬਰੀਵਾਲਾ ਵਿਖੇ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।