18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕਬੱਡੀ ਖਿਡਾਰੀ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>

ਅਜੀਤ ਡੈਸਕ 09-06-2026
ਸ੍ਰੀ ਮੁਕਤਸਰ ਸਾਹਿਬ, 8 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਟੀਵਾਲਾ ਦੇ ਹੋਣਹਾਰ ਨੌਜਵਾਨ ਤੇ ਕਬੱਡੀ ਖਿਡਾਰੀ ਜਸ਼ਨਦੀਪ ਸਿੰਘ (16) ਪੁੱਤਰ ਸੇਵਾ ਸਿੰਘ ਦੀ ਬੀਤੇ ਦਿਨੀਂ ਪਿੰਡ ਵੜਿੰਗ ਤੇ ਸਰਾਏਨਾਗਾ ਵਿਚਕਾਰ ਸੜਕ ਹਾਦਸੇ ਵਿਚ ਹੋਈ ਬੇਵਕਤ ਮੌਤ 'ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਵਿਧਾਇਕ ਆਮ ਆਦਮੀ ਪਾਰਟੀ ਹਲਕਾ ਗਿੱਦੜਬਾਹਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅੰਮਿ੍ਤਾ ਵੜਿੰਗ, ਸੰਦੀਪ ਸਿੰਘ ਸ਼ਨੀ ਢਿੱਲੋਂ, ਮਾਰਕੀਟ ਕਮੇਟੀ ਗਿੱਦੜਬਾਹਾ ਦੇ ਸਾਬਕਾ ਚੇਅਰਮੈਨ ਤੇ ਭਾਜਪਾ ਆਗੂ ਐਡਵੋਕੇਟ ਪਿ੍ਤਪਾਲ ਸ਼ਰਮਾ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਸਮੇਤ ਹੋਰ ਆਗੂਆਂ, ਬਲਜੀਤ ਸਿੰਘ ਸਰਪੰਚ ਸਮੇਤ ਸਮੂਹ ਪਿੰਡ ਵਾਸੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਹੋਣਹਾਰ ਬੱਚੇ ਦਾ ਵਿਛੋੜਾ ਬਹੁਤ ਦੁਖਦਾਈ ਹੈ | ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਜ਼ਿਕਰਯੋਗ ਹੈ ਕਿ ਪੜ੍ਹਾਈ ਦੇ ਨਾਲ ਜਸ਼ਨਦੀਪ ਸਿੰਘ ਖੇਡਾਂ ਵਿਚ ਹਿੱਸਾ ਲੈਂਦਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ | ਇੱਥੇ ਇਹ ਵੀ ਦੱਸਣਯੋਗ ਹੈ ਕਿ ਲਗਾਤਾਰ ਪਿੰਡ ਵਿਚ ਨੌਜਵਾਨਾਂ ਦੀਆਂ ਹੋਈਆਂ ਮੌਤਾਂ ਕਰਕੇ ਪਿੰਡ 'ਚ ਗ਼ਮ ਦਾ ਮਾਹੌਲ ਹੈ |

ਪਿਛਲੀ ਖ਼ਬਰ ਭਾਜਪਾ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੇਂ ਮੰਡਲ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਸਰਕਾਰ ਦਾ ਪੁਤਲਾ ਫ਼ੂਕਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।