18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸੇਵਾ ਕੇਂਦਰ ਦੇ ਕਾਮਿਆਂ ਦਾ ਧਰਨਾ 7ਵੇਂ ਦਿਨ 'ਚ ਦਾਖ਼ਲ

ਅਜੀਤ ਡੈਸਕ 09-06-2026
ਸ੍ਰੀ ਮੁਕਤਸਰ ਸਾਹਿਬ, 8 ਜੂਨ (ਹਰਮਹਿੰਦਰ ਪਾਲ)-ਬਰਾਬਰ ਕੰਮ ਬਰਾਬਰ ਤਨ{ਾਹ ਅਤੇ ਹੋਰ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਦੇ ਕਾਮਿਆਂ ਵਲੋਂ ਸ਼ੁਰੂ ਕੀਤੀ ਕੰਮ ਛੋੜ ਹੜਤਾਲ ਸੱਤਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ, ਜਿਸ ਨੂੰ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਲਾਗਾਤਾਰ ਸਮਰਥਨ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਪ੍ਰਸ਼ਾਸਨ ਵਲੋਂ ਪੁਲਿਸ ਦੀ ਮਦਦ ਨਾਲ ਸੇਵਾ ਕੇਂਦਰ ਖੁਲ੍ਹਵਾ ਦਿੱਤਾ ਹੈ, ਜਿਥੇ ਕੰਪਨੀ ਵਲੋਂ ਨਵੇਂ ਭਰਤੀ ਕੀਤੇ ਦੋ ਕੁ ਕਾਮਿਆਂ ਵਲੋਂ ਕੰਮ ਵੀ ਕੀਤਾ ਜਾ ਰਿਹਾ ਹੈ ਜਿਸ 'ਤੇ ਸੇਵਾ ਕੇਂਦਰ ਕਾਮਿਆਂ ਵਲੋਂ ਰੋਸ ਜ਼ਾਹਿਰ ਕਰਦਿਆਂ ਇਸ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਹੈ | ਜਥੇਬੰਦੀ ਦੇ ਆਗੂ ਅਮਨਦੀਪ ਸਿੰਘ ਅਤੇ ਨਵਜੋਤ ਕੌਰ ਹੋਰਾਂ ਨੇ ਦੱਸਿਆ ਕਿ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਭਲਕੇ ਬੈਠਕ ਹੈ, ਪਰ ਉਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਵਲੋਂ ਸੇਵਾ ਕੇਂਦਰ ਖੋਲ੍ਹਣ ਲਈ ਦਬਾਅ ਪਾਇਆ ਜਾ ਰਿਹਾ ਹੈ, ਪਰ ਜਥੇਬੰਦੀ ਵਲੋਂ ਕੋਈ ਵੀ ਸੇਵਾ ਕੇਂਦਰ ਨਹੀਂ ਖੁਲ੍ਹਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੰਤਰੀ ਨਾਲ ਬੈਠਕ ਤੋਂ ਬਾਅਦ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਹੀ ਅਗਲਾ ਫ਼ੈਸਲਾ ਲਿਆ ਜਾਵੇਗਾ | ਇਸ ਦੌਰਾਨ ਮਜ਼ਦੂਰ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਕਿਸਾਨ ਆਗੂ ਬਲਵਿੰਦਰ ਸਿੰਘ ਥਾਂਦੇਵਾਲਾ ਹੋਰਾਂ ਨੇ ਧਰਨੇ ਵਿਚ ਸ਼ਾਮਿਲ ਹੋ ਕੇ ਉਨ੍ਹਾਂ ਦੇ ਅੰਦੋਲਨ ਦੀ ਹਮਾਇਤ ਕੀਤੀ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਕਾਮਿਆਂ ਦੀ ਮੰਗਾਂ ਸੰਬੰਧੀ ਸਰਕਾਰ ਦਖ਼ਲ ਦੇ ਕੇ ਮਸਲਾ ਹੱਲ ਕਰੇ |
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਤਿੰਦਰ ਸਿੰਘ ਨੂੰ ਸਦਮਾ-ਪਿਤਾ ਦਾ ਦਿਹਾਂਤ ਅਗਲੀ ਖ਼ਬਰ ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਸਤਿਸੰਗ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।