26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜ਼ਿਲ੍ਹੇ 'ਚ ਮੈਡੀਕਲ ਸੇਵਾਵਾਂ ਹੋਰ ਮਜ਼ਬੂਤ ਕਰਨ ਲਈ ਮਾਹਿਰ ਡਾਕਟਰਾਂ ਦੀ ਨਿਯੁਕਤੀ <br/>

ਅਜੀਤ ਡੈਸਕ 10-06-2026
ਸ੍ਰੀ ਮੁਕਤਸਰ ਸਾਹਿਬ, 9 ਜੂਨ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰ ਦਿਲਜੀਤ ਕੌਰ ਔਰਤਾਂ ਦੇ ਰੋਗਾਂ ਦੇ ਮਾਹਿਰ ਅਤੇ ਸੀ.ਐੱਚ.ਸੀ. ਬਰੀਵਾਲਾ ਵਿਖੇ ਡਾਕਟਰ ਕਮਲਦੀਪ ਸਿੰਘ ਛਾਤੀ ਤੇ ਟੀ.ਬੀ. ਦੇ ਮਾਹਿਰ ਡਾਕਟਰ ਦੀ ਤਾਇਨਾਤੀ ਕੀਤੀ ਗਈ ਹੈ | ਸਿਹਤ ਵਿਭਾਗ ਵਲੋਂ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਸਥਾਨਕ ਪੱਧਰ 'ਤੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਿਯੁਕਤੀ ਕੀਤੀ ਗਈ ਹੈ | ਡਾ. ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ | ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ ਮਾਹਿਰ ਡਾਕਟਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਉਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਅਤੇ ਲੋੜਵੰਦ ਮਰੀਜਾਂ ਦਾ ਸਮੇਂ ਸਿਰ ਇਲਾਜ ਹੋ ਸਕੇ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡੀ.ਐੱਚ.ਓ. ਡਾ ਅੰਮਿ੍ਤਪਾਲ ਕੌਰ ਲਾਲ ਚੰਦ ਸਿਹਤ ਇੰਸਪੈਕਟਰ, ਲੱਕੀ ਕੁਮਾਰ ਡੀਲਿੰਗ ਸਹਾਇਕ, ਪਵਿੱਤਰ ਸਿੰਘ ਐੱਮ.ਐੱਲ.ਟੀ., ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਸੁਨੀਲ ਕੁਮਾਰ ਹਾਜ਼ਰ ਸਨ |

ਪਿਛਲੀ ਖ਼ਬਰ ਮਿਮਿਟ ਕਾਲਜ ਵਲੋਂ ਫਿੱਟ ਇੰਡੀਆ ਮੂਵਮੈਂਟ ਤਹਿਤ ਸਾਈਕਲ ਰੈਲੀ <br/> ਅਗਲੀ ਖ਼ਬਰ ਨਿਰੋਲ ਸੇਵਾ ਆਰਗੇਨਾਈਜ਼ੇਸ਼ਨ ਵਲੋਂ ਸੰਗਤਾਂ ਨੂੰ ਗੁਟਕਾ ਸਾਹਿਬ ਦਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।