26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮਨਿਸਟਰੀਅਲ ਪੈਨਸ਼ਨਰਾਂ ਵਲੋਂ ਪਟਿਆਲਾ ਲਾਠੀਚਾਰਜ ਦੀ ਨਿਖੇਧੀ

ਅਜੀਤ ਡੈਸਕ 10-06-2026
ਫ਼ਰੀਦਕੋਟ, 9 ਜੂਨ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਪਟਿਆਲਾ ਵਿਖੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸ਼ਾਂਤੀਪੂਰਨ ਧਰਨਾ ਦੇ ਰਹੇ ਸਹਾਇਕ ਲਾਈਨਮੈਨਾਂ 'ਤੇ ਪੁਲਿਸ ਵਲੋਂ ਬੇ-ਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੀ ਐਸੋਸੀਏਸ਼ਨ ਵਲੋਂ ਪੁਰਜ਼ੋਰ ਨਿਖੇਧੀ ਕੀਤੀ ਗਈ | ਇਸ ਮੌਕੇ ਮਲਕੀਤ ਸਿੰਘ ਮਾਨ, ਜਨਰਲ ਸਕੱਤਰ, ਅਮਰਜੀਤ ਸਿੰਘ ਪੰਨੂੰ ਜ਼ਿਲ੍ਹਾ ਵਿੱਤ ਸਕੱਤਰ, ਦਰਸ਼ਨ ਲਾਲ ਸ਼ਰਮਾ ਚੇਅਰਮੈਨ, ਅਮਰੀਕ ਸਿੰਘ ਸੰਧੂ, ਸੁਖਦੇਵ ਸਿੰਘ ਗਿੱਲ ਮੁੱਖ ਸਲਾਹਾਕਾਰ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਕੋਟਕਪੂਰਾ ਨੇ ਵਿਦਿਆਰਥੀਆਂ ਦਾ ਮਨਾਲੀ ਫ਼ੇਰਾ ਲਗਵਾਇਆ <br/> ਅਗਲੀ ਖ਼ਬਰ ਪ੍ਰਗਤੀਸ਼ੀਲ ਲੇਖਕ ਸੰਘ ਜ਼ਿਲ੍ਹਾ ਫ਼ਰੀਦਕੋਟ ਇਕਾਈ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।