03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਨੋਡਲ ਅਫ਼ਸਰਾਂ ਨਾਲ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਹਰਮਹਿੰਦਰ ਪਾਲ)-ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹੇ ਵਿਚ ਐੱਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਸੈੱਲਾਂ ਦੇ ਜ਼ਿਲ੍ਹਾ ਨੋਡਲ ਅਫ਼ਸਰਾਂ ਤੇ ਸਮੂਹ ਟੀਮ ਮੈਂਬਰਾਂ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ | ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) 2026 ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਟੀਮ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ | ਇਸ ਮੌਕੇ ਉਨ੍ਹਾਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਦੀਆਂ ਗਤੀਵਿਧੀਆਂ ਦਾ ਰਿਵਿਊ ਕੀਤਾ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਿੱਧੀ ਨਿਗਰਾਨੀ ਹੇਠ ਐੱਸ.ਆਈ.ਆਰ. ਨਾਲ ਸੰਬੰਧਿਤ ਹਰ ਗਤੀਵਿਧੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮਰਪਿਤ ਟੀਮਾਂ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਨਿਯੁਕਤ ਕੀਤੇ ਗਏ ਨੋਡਲ ਅਫ਼ਸਰ ਸ਼ਿਕਾਇਤ ਨਿਵਾਰਣ, ਆਈ.ਟੀ. ਸੰਬੰਧੀ ਸਮੱਸਿਆਵਾਂ ਦੇ ਹੱਲ, ਟ੍ਰੇਨਿੰਗ ਪ੍ਰਬੰਧਨ, ਸਮੱਗਰੀ ਪ੍ਰਬੰਧਨ, ਸੋਸ਼ਲ ਮੀਡੀਆ ਤਾਲਮੇਲ, ਸਵੀਪ ਜਾਗਰੂਕਤਾ ਗਤੀਵਿਧੀਆਂ, ਐੱਸ.ਆਈ.ਆਰ. ਸੰਬੰਧੀ ਅਹਿਮ ਮੁੱਦਿਆਂ ਦੀ ਰਿਪੋਰਟਿੰਗ, ਕਾਨੂੰਨੀ ਮਾਮਲੇ, ਬੀ.ਐੱਲ.ਓਜ਼. ਦੀ ਭਲਾਈ ਅਤੇ ਹੈਲਪ ਡੈਸਕ ਸੰਚਾਲਨ ਵਰਗੇ ਮਹੱਤਵਪੂਰਨ ਕਾਰਜਾਂ ਦੀ ਨਿਗਰਾਨੀ ਕਰਨਗੇ | ਸ੍ਰੀ ਪੰਚਾਲ ਨੇ ਅੱਗੇ ਕਿਹਾ ਕਿ ਇਹ ਟੀਮਾਂ ਐੱਸ.ਆਈ.ਆਰ. ਪ੍ਰਕਿਰਿਆ ਦੌਰਾਨ ਲੋਕਾਂ ਦੀ ਸਹਾਇਤਾ ਵੀ ਕਰਨਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਯੋਗ ਵੋਟਰਾਂ ਨੂੰ ਦਸਤਾਵੇਜ਼ੀ ਤੇ ਤਸਦੀਕੀ ਕਾਰਵਾਈ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਨੂੰ ਮੁੱਖ ਰੱਖਦਿਆਂ ਅਲਾਟ ਕੀਤੇ ਗਏ ਕੰਮਾਂ ਸੰਬੰਧੀ ਪੂਰੀ ਤਨਦੇਹੀ, ਪਾਰਦਰਸ਼ਤਾ ਤੇ ਜਵਾਬਦੇਹੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕਾਂ ਦੀ ਐੱਸ.ਆਈ.ਆਰ. ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਵੀ ਇਕ ਸਮਰਪਿਤ ਹੈਲਪ ਡੈਸਕ ਜ਼ਿਲ੍ਹਾ ਸੇਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਾਪਤ ਕੀਤਾ ਜਾ ਚੁੱਕਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਐੱਸ.ਆਈ.ਆਰ. ਦਾ ਕੰਮ 15 ਜੂਨ 2026 ਤੋਂ ਸ਼ੁਰੂ ਕੀਤਾ ਜਾਣਾ ਹੈ, 15 ਜੂਨ ਤੋਂ 24 ਜੂਨ ਤੱਕ ਤਿਆਰੀਆਂ, ਸਿਖਲਾਈ ਅਤੇ ਐਨੂਮਰੇਸ਼ਨ ਫਾਰਮਾਂ ਦੀ ਛਪਾਈ ਦਾ ਸਮਾਂ ਰਹੇਗਾ | 25 ਜੂਨ ਤੋਂ 24 ਜੁਲਾਈ ਤੱਕ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਐਨੂਮਰੇਸ਼ਨ ਫਾਰਮਾਂ ਦੀ ਵੰਡ ਕਰਨਗੇ ਅਤੇ ਭਰੇ ਹੋਏ ਫਾਰਮ ਵਾਪਸ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਵੋਟਰ ਸੂਚੀ ਦੀ ਡਰਾਫ਼ਟ ਪਬਲੀਕੇਸ਼ਨ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਤੇ ਇਤਰਾਜ ਪ੍ਰਾਪਤ ਕੀਤੇ ਜਾਣਗੇ | ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾਂ 28 ਸਤੰਬਰ ਤੱਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਕੀਤਾ ਜਾਵੇਗਾ ਅਤੇ 1 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ | ਇਸ ਮੌਕੇ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਨੂਰਪੁਰ ਕਿਰਪਾਲਕੇ ਦੇ ਵਿਦਿਆਰਥੀਆਂ ਦੀ ਵਿੱਦਿਅਕ ਪ੍ਰਾਪਤੀਆਂ ਦੀ ਹੈਟਿ੍ਕ ਅਗਲੀ ਖ਼ਬਰ ਪ੍ਰਸ਼ੋਤਮ ਮਾਸ ਵਿਚ ਗੀਤਾ ਭਵਨ ਦੀ ਸ੍ਰੀਮਦ ਭਾਗਵਤ ਕਥਾ ਦੇ ਦੂਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।