03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਨਬੱਸ ਕਾਮਿਆਂ ਵਲੋਂ ਬੱਸ ਸਟੈਂਡ 'ਚ ਹੜਤਾਲ ਕਰਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 11-06-2026
ਸ੍ਰੀ ਮੁਕਤਸਰ ਸਾਹਿਬ, 10 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ ਪਨਬੱਸ ਕਾਮਿਆਂ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਹੜਤਾਲ ਕਰਕੇ ਬੱਸ ਸਟੈਂਡ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਹੀ ਡੀਪੂ ਪ੍ਰਧਾਨ ਜਗਸੀਰ ਸਿੰਘ ਮਾਣਕ ਨੇ ਦੱਸਿਆ ਕਿ ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਚਲਦੀ ਹੜਤਾਲ ਦੌਰਾਨ ਟਰਾਂਸਪੋਰਟ ਸਕੱਤਰ ਪੰਜਾਬ ਦੇ ਨਾਲ ਮਿੰਨੀ ਸੱਕਤਰ ਮੀਟਿੰਗ ਯੂਨੀਅਨ ਦੇ ਨੁਮਾਇਦਿਆਂ ਸਮੇਤ ਹੋਈ, ਯੂਨੀਅਨ ਵਲੋਂ ਮੰਗ ਕੀਤੀ ਕਿ ਕਿਲੋਮੀਟਰ ਵਾਲਵੋ ਬੱਸਾਂ ਦਾ ਵਿਰੋਧ ਕੀਤਾ ਗਿਆ ਤੇ ਯੂਨੀਅਨ ਵਲੋਂ ਮੰਗ ਕੀਤੀ ਗਈ ਕਿ ਜਥੇਬੰਦੀ ਦੇ ਆਗੂ ਸਮੇਤ ਵਰਕਰ 6 ਮਹੀਨਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਇਸ 'ਤੇ ਸਰਕਾਰ ਨੇ ਕਿਹਾ ਕਿ ਕੇਸ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ, ਅਗਲੇ 3 ਦਿਨ ਵਿਚ ਹੋਮਡਿਪਾਰਮੈਂਟ ਨੂੰ ਫ਼ਾਈਲ ਭੇਜ ਕੇ ਕੇਸ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਹੋਰ ਤੇਜ਼ ਕਰ ਦਿੱਤੀ ਜਾਵੇਗੀ | ਮੰਗਾਂ 'ਤੇ ਲਿਖਤੀ ਭਰੋਸਾ ਮਿਲਣ ਉਪਰੰਤ ਹੀ ਹੜਤਾਲ ਨੂੰ ਮੁਲਤਵੀ ਕੀਤਾ ਗਿਆ |
ਪਿਛਲੀ ਖ਼ਬਰ 'ਛਿਪਦੇ' ਤੋਂ ਚੜ੍ਹਦੇ ਪੰਜਾਬ ਤੱਕ ਸਿਆਸੀ ਸਫ਼ਰ ਲਈ ਭਾਜਪਾ ਦਾ ਓ.ਬੀ.ਸੀ. 'ਕਾਰਡ' ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਨੂਰਪੁਰ ਕਿਰਪਾਲਕੇ ਦੇ ਵਿਦਿਆਰਥੀਆਂ ਦੀ ਵਿੱਦਿਅਕ ਪ੍ਰਾਪਤੀਆਂ ਦੀ ਹੈਟਿ੍ਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।