30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੈਨੇਟ ਚੋਣਾਂ ਲਈ ਕਪਿਲ ਸ਼ਰਮਾ ਵਲੋਂ ਕੀਤੀਆਂ ਗਈਆਂ ਮੀਟਿੰਗਾਂ

ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਤੇ ਆਗਾਮੀ ਸੈਨੇਟ ਚੋਣਾਂ ਲਈ ਪ੍ਰਮੁੱਖ ਦਾਅਵੇਦਾਰ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਪਿਲ ਸ਼ਰਮਾ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਸੰਬੰਧ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਦਿੰਦਿਆਂ ਸ਼ਮਿੰਦਰ ਠਾਕੁਰ ਨੇ ਦੱਸਿਆ ਕਿ ਪਹਿਲਾਂ ਵੀ ਕਪਿਲ ਸ਼ਰਮਾ ਵਲੋਂ ਸੈਨੇਟਰ ਬਣ ਕੇ ਵੱਡੇ ਕਾਰਜ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਹੁਣ ਵੀ ਉਹ ਮੈਦਾਨ ਵਿਚ ਹਨ ਅਤੇ ਮੀਟਿੰਗਾਂ 'ਚ ਚੰਗਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਚ ਵੱਡੀਆਂ ਮੀਟਿੰਗਾਂ ਹੋਈਆਂ ਹਨ | ਯੂਨੀਵਰਸਿਟੀ ਨਾਲ ਸੰਬੰਧਿਤ ਕਾਰਜ ਉਨ੍ਹਾਂ ਵਲੋਂ ਪਹਿਲ ਦੇ ਆਧਾਰ 'ਤੇ ਕਰਵਾਏ ਜਾਂਦੇ ਹਨ |
ਪਿਛਲੀ ਖ਼ਬਰ ਮਾਤਾ ਵੈਸ਼ਨੂੰ ਦੇਵੀ ਦਰਬਾਰ ਲਈ ਯਾਤਰੀਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਬਾਲ ਮਜ਼ਦੂਰੀ ਖ਼ਿਲਾਫ਼ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵਲੋਂ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।