31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ 'ਤੇ ਭਾਜਪਾ ਆਗੂਆਂ ਨੇ ਲੱਡੂ ਵੰਡੇ

ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ ਨਾਲ ਜ਼ਿਲ੍ਹਾ ਭਾਜਪਾ ਆਗਆਂ ਤੇ ਵਰਕਰਾਂ 'ਚ ਕਾਫ਼ੀ ਉਤਸ਼ਾਹ ਹੈ | ਤਰੁਣ ਚੁੱਘ ਦੀ ਨਿਯੁਕਤੀ 'ਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਹੇਠ ਸਮਾਗਮ ਹੋਇਆ | ਇਸ ਦੌਰਾਨ ਜਿੱਥੇ ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ ਦੀ ਖ਼ੁਸ਼ੀ ਜਾਹਰ ਕੀਤੀ ਗਈ, ਉੱਥੇ ਹੀ ਲੱਡੂ ਵੰਡ ਕੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਜਿੰਦਾਬਾਦ ਦੇ ਨਾਅਰੇ ਵੀ ਲਗਾਏ | ਸਮਾਗਮ ਮੌਕੇ ਮੰਡਲ-2 ਦੇ ਪ੍ਰਧਾਨ ਹਰੀਸ਼ ਵਾਟਸ, ਮੰਡਲ-3 ਦੇ ਪ੍ਰਧਾਨ ਰਾਜਿੰਦਰ ਭੁਜੀਆ ਵਾਲੇ, ਮੋਹਰ ਸਿੰਘ, ਪੱਪੂ ਕਾਨਿਆਂਵਾਲੀ, ਪਾਲਾ ਸਿੰਘ ਖੱਪਿਆਂਵਾਲੀ, ਸ਼ਮਿੰਦਰ ਸਿੰਘ ਸੇਖੋਂ ਸਰਪੰਚ, ਅਖਿਲ ਭਾਰਤੀ, ਨੀਟਾ ਤੰਵਰ, ਰਾਹੁਲ ਕਟਾਰੀਆ, ਨਿਰਮਲ ਸਿੰਘ ਬੂੜਾ ਗੁੱਜਰ, ਜੱਸਾ ਸਿੰਘ ਵਧਾਈ, ਗਿੰਦਰ ਉਦੇਕਰਨ, ਲਵਲੀ ਝਬੇਲਵਾਲੀ, ਮਨੀਸ਼ ਧਮੀਜਾ, ਗਗਨ ਸ਼ਰਮਾ, ਨਰਿੰਦਰ ਕੁਮਾਰ, ਗੁਰਪਾਲ ਕਾਨਿਆਂਵਾਲੀ, ਪੰਨੂ ਸਿੰਘ ਡੋਹਕ ਸਮੇਤ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਦੋਦਾ ਵਿਖੇ ਸੰਨੀ ਢਿੱਲੋਂ ਨੇ 'ਮੇਰੀ ਰਸੋਈ' ਸਕੀਮ ਤਹਿਤ ਫੂਡ ਕਿੱਟਾਂ ਵੰਡਣ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਵੀ ਰਿਹਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।