31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਿੰਡ ਹਰਾਜ ਦੇ ਠੇਕੇ 'ਚੋਂ ਸ਼ਰਾਬ ਚੋਰੀ

ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਹਰਾਜ ਵਿਖੇ ਠੇਕੇ ਤੋਂ ਸ਼ਰਾਬ ਚੋਰੀ ਹੋਣ ਦਾ ਸਮਾਚਾਰ ਹੈ | ਪਿੰਡ ਹਰਾਜ ਵਿਖੇ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਚੋਰੀ ਦੀ ਇਸ ਘਟਨਾ ਨੇ ਪਿੰਡ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਖਿੜਕੀਆਂਵਾਲਾ, ਲੁਬਾਣਿਆਂਵਾਲੀ, ਡੋਹਕ, ਹਰਾਜ ਤੇ ਕਈ ਹੋਰ ਵੀ ਠੇਕਿਆਂ 'ਤੇ ਚੋਰੀਆਂ ਹੋ ਚੁੱਕੀਆਂ ਹਨ | ਠੇਕੇ ਦੇ ਕਰਿੰਦੇ ਮਨਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਠੇਕੇ 'ਚ ਚੋਰੀ ਦੀ ਘਟਨਾ ਵਾਪਰੀ | ਠੇਕੇਦਾਰਾਂ ਤੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਰਾਤਰੀ ਗਸ਼ਤ ਵਧਾਉਣ ਤੇ ਚੋਰਾਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਪੱਧਰ 'ਤੇ ਨੋਡਲ ਅਫ਼ਸਰਾਂ ਦੀ ਟ੍ਰੇਨਿੰਗ ਕਰਵਾਈ ਅਗਲੀ ਖ਼ਬਰ ਕਰਾਟੇ ਦੀ ਸਿਖਲਾਈ ਸੰਬੰਧੀ ਮੁਫ਼ਤ ਕੈਂਪ 15 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।