31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਐੱਸ.ਆਈ.ਆਰ. ਤਹਿਤ ਜ਼ਿਲ੍ਹਾ ਪੱਧਰ 'ਤੇ ਨੋਡਲ ਅਫ਼ਸਰਾਂ ਦੀ ਟ੍ਰੇਨਿੰਗ ਕਰਵਾਈ

ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਆਈ.ਆਰ. 2026 ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹਾ ਪੱਧਰ 'ਤੇ ਲਗਾਏ ਗਏ ਵੱਖ-ਵੱਖ ਸੈੱਲਾਂ ਦੇ ਨੋਡਲ ਅਫ਼ਸਰ ਅਤੇ ਸਮੂਹ ਟੀਮ ਮੈਂਬਰਾਂ ਨੂੰ ਟ੍ਰੇਨਿੰਗ ਦਿੱਤੀ ਗਈ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਗਠਿਤ ਕੀਤੇ ਗਏ ਵੱਖ-ਵੱਖ ਸੈੱਲਾਂ ਵਿਚ ਨੋਡਲ ਅਫ਼ਸਰ ਲਗਾਏ ਗਏ ਹਨ ਅਤੇ ਉਨ੍ਹਾਂ ਦੇ ਨਾਲ ਟੀਮ ਮੈਂਬਰ ਨਿਯੁਕਤ ਕੀਤੇ ਗਏ ਹਨ ਅਤੇ ਅੱਜ ਟ੍ਰੇਨਿੰਗ ਦੌਰਾਨ ਸਮੂਹ ਹਾਜ਼ਰੀਨ ਨੂੰ ਉਨ੍ਹਾਂ ਨੂੰ ਅਲਾਟ ਕੀਤੇ ਗਏ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਅਲਾਟ ਕੀਤੇ ਕੰਮਾਂ ਅਨੁਸਾਰ ਸਮੇਂ ਸਿਰ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ ਤਾਂ ਜੋ ਐੱਸ.ਆਈ.ਆਰ. ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਿ੍ਹਆ ਜਾ ਸਕੇ | ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਣ ਸਿੰਘ ਮਾਨ, ਚੋਣ ਤਹਿਸੀਲਦਾਰ ਹਰਬੰਸ ਸਿੰਘ, ਚੋਣ ਕਾਨੂੰਨਗੋ ਸੌਰਵ ਜੈਨ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਰੋਡਵੇਜ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਿੰਡ ਹਰਾਜ ਦੇ ਠੇਕੇ 'ਚੋਂ ਸ਼ਰਾਬ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।