31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪ੍ਰਧਾਨ ਮੰਤਰੀ ਦੇਸ਼ ਦੇ ਹਕੀਕੀ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਦੇਣ ਧਿਆਨ-ਗਿਰਧਰ

ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਸਿਆਸੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਰੂਪ ਵਿਚ 12 ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਮੋਦੀ ਅੱਜ-ਕੱਲ੍ਹ ਆਤਮ-ਪ੍ਰਸੰਸਾ (ਆਪਣੀ ਤਾਰੀਫ਼ ਆਪ ਕਰਨ) ਦੇ ਮੂਡ ਵਿਚ ਦਿਖਾਈ ਦੇ ਰਹੇ ਹਨ, ਜੋ ਕਿ ਇਕ ਲੋਕਤੰਤਰਿਕ ਦੇਸ਼ ਦੇ ਮੁਖੀ ਨੂੰ ਸ਼ੋਭਾ ਨਹੀਂ ਦਿੰਦਾ | ਕਾਂਗਰਸੀ ਆਗੂ ਨੇ ਕਿਹਾ ਕਿ ਕਿਸੇ ਵੀ ਰਾਸ਼ਟਰੀ ਨੇਤਾ ਦੀ ਅਸਲ ਕਸੌਟੀ ਜਾਂ ਉਸ ਦਾ ਕੱਦ-ਕਾਠ ਇਸ ਗੱਲ ਨਾਲ ਨਹੀਂ ਮਾਪਿਆ ਜਾ ਸਕਦਾ ਕਿ ਉਸ ਨੂੰ ਕਿੰਨੀਆਂ ਵਧਾਈਆਂ ਮਿਲ ਰਹੀਆਂ ਹਨ ਜਾਂ ਉਸ ਦਾ ਕਿੰਨਾ ਪ੍ਰਚਾਰ ਹੋ ਰਿਹਾ ਹੈ | ਗੁਰਦਾਸ ਗਿਰਧਰ ਨੇ ਭਾਰਤ ਦੇ ਮਹਾਨ ਸਪੂਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਵਰਗੀਆਂ ਮਹਾਨ ਸ਼ਖ਼ਸੀਅਤਾਂ ਨੇ ਦੇਸ਼ ਲਈ ਇਤਿਹਾਸਕ ਕਾਰਜ ਕੀਤੇ, ਪਰ ਉਨ੍ਹਾਂ ਨੇ ਕਦੇ ਵੀ ਆਪਣੇ ਕਰਮਾਂ ਦਾ ਖ਼ੁਦ ਪ੍ਰਚਾਰ ਨਹੀਂ ਕੀਤਾ | ਉਨ੍ਹਾਂ ਨੇ ਕਿਹਾ ਕਿ ਸਿਆਸੀ ਲੀਡਰਸ਼ਿਪ ਨੂੰ ਖ਼ੁਦ ਦੀ ਪਿੱਠ ਥਾਪੜਨ ਦੀ ਬਜਾਏ, ਦੇਸ਼ ਦੇ ਹਕੀਕੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਇਤਿਹਾਸ ਵਿਚ ਸਿਰਫ਼ ਸੱਚੇ ਕਰਮ ਹੀ ਅਮਰ ਰਹਿੰਦੇ ਹਨ, ਪ੍ਰਚਾਰ ਨਹੀਂ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਨਵੀਆਂ ਬਣੀਆਂ ਗਲੀਆਂ ਦਾ ਉਦਘਾਟਨ ਅਗਲੀ ਖ਼ਬਰ ਬਰਫ਼ ਵਾਲੀ ਗਲੀ ਅਤੇ ਸੁਭਾਸ਼ ਨਗਰ ਦੇ ਵਾਸੀ ਸੀਵਰੇਜ ਸਮੱਸਿਆ ਤੋਂ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।