31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਿਹਤ ਵਿਭਾਗ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ

ਅਜੀਤ ਡੈਸਕ 13-06-2026
ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ 'ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ' ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਡਾ. ਸੁਨੀਲ ਬਾਂਸਲ ਸਿਵਲ ਸਰਜਨ ਦੀ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਜਿਨ੍ਹਾਂ ਵਿਚ ਸਿਹਤ ਵਿਭਾਗ ਦੇ ਕਰਮਚਾਰੀ, ਆਸ਼ਾ ਵਰਕਰ ਅਤੇ ਬ੍ਰੀਡਿੰਗ ਚੈਕਰ ਸ਼ਾਮਿਲ ਸਨ, ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੋਂ ਰਵਾਨਾ ਕੀਤਾ ਗਿਆ | ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਬ੍ਰੀਡਿੰਗ ਚੈਕਰਾਂ ਵਲੋਂ ਸ਼ਹਿਰ ਅਧੀਨ ਅੱਜ ਪੰਜਾਬ ਰੋਡਵੇਜ ਵਰਕਸ਼ਾਪ, ਕਬਾੜ ਦੀਆਂ ਦੁਕਾਨਾਂ, ਟਾਇਰਾਂ ਦੀਆਂ ਦੁਕਾਨਾਂ ਅਤੇ ਹੋਰ ਜਨਤਕ ਥਾਵਾਂ, ਮਲੋਟ ਰੋਡ, ਕੋਟਕਪੂਰਾ ਰੋਡ, ਅਬੋਹਰ ਰੋਡ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ ਹਨ | ਉਨ੍ਹਾਂ ਸਾਰੇ ਵਿਭਾਗਾਂ ਦੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੌਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ | ਇਸ ਮੌਕੇ ਡਾ. ਰੌਬਿਨ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਕਿਹਾ ਕਿ ਡੇਂਗੂ ਬੁਖ਼ਾਰ ਏਡੀਜ਼ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਫ਼ੈਲਦਾ ਹੈ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਤੇ ਮਲੇਰੀਆ ਦੇ ਕੋਈ ਲੱਛਣ ਨਜ਼ਰ ਆਉਣ, ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ ਡਾ. ਕੁਲਤਾਰ ਸਿੰਘ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਰਵਿੰਦਰ ਸਿੰਘ, ਗੁਰਚਰਨ ਸਿੰਘ ਫਾਰਮੇਸੀ ਅਫ਼ਸਰ, ਲਾਲ ਚੰਦ ਸਿਹਤ ਇੰਸਪੈਕਟਰ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਗੁਰਪ੍ਰੀਤ ਸਿੰਘ, ਸਿਹਤ ਵਰਕਰ ਬਲਵਿੰਦਰ ਸਿੰਘ, ਰਾਜਵਿੰਦਰ ਸਿੰਘ, ਅੰਮਿ੍ਤਪਾਲ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ |
ਪਿਛਲੀ ਖ਼ਬਰ ...ਤੇ ਆਖ਼ਰ ਕਦੋਂ ਕੁ ਸੁਣੀ ਜਾਵੇਗੀ ਹਰੀਨੌਂ ਸੜਕ ਦੀ! ਇਕ ਨਜ਼ਰ ਏਧਰ ਵੀ...! <br/> ਅਗਲੀ ਖ਼ਬਰ ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 15 ਤੱਕ ਆਪਣੇ ਵੇਰਵੇ ਪੋਰਟਲ 'ਤੇ ਕਰਨ ਅਪਲੋਡ-ਮੁੱਖ ਖੇਤੀਬਾੜੀ ਅਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।