11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ

ਅਜੀਤ ਡੈਸਕ 18-06-2026

ਸ੍ਰੀ ਮੁਕਤਸਰ ਸਾਹਿਬ, 17 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 21 ਜੂਨ ਦਿਨ ਐਤਵਾਰ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸੰਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਪੀ.ਐੱਮ. ਸ੍ਰੀ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 21 ਜੂਨ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ ਅਤੇ ਇਸ ਤੋਂ ਇਲਾਵਾ ਸੈਕਟਰ ਅਫ਼ਸਰ ਤੇ ਡਿਊਟੀ ਮੈਜਿਸਟ੍ਰੇਟ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 21 ਜੂਨ ਨੂੰ ਹੋਣ ਵਾਲੀ ਨੀਟ ਪ੍ਰੀਖਿਆ ਦੇ ਸੰਬੰਧ ਵਿਚ 20 ਜੂਨ, 21 ਜੂਨ ਤੇ 22 ਜੂਨ ਨੂੰ ਵਿਦਿਆਰਥੀਆਂ ਸਮੇਤ ਇਕ ਅਟੈਡੈਂਟ ਨੂੰ ਪ੍ਰੀਖਿਆ ਕੇਂਦਰਾਂ ਤੱਕ ਜਾਣ ਅਤੇ ਵਾਪਸ ਆਉਣ ਲਈ ਪੰਜਾਬ ਰੋਡਵੇਜ਼/ਪਨਬੱਸ ਤੇ ਪੀ.ਆਰ.ਟੀ.ਸੀ. ਦੀਆਂ ਸਧਾਰਨ ਬੱਸਾਂ ਵਿਚ ਸਫ਼ਰ ਕਰਨ ਵਾਲੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਦੇਖਣ ਉਪਰੰਤ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਪ੍ਰੀਖਿਆ ਕੇਂਦਰ ਵਿਚ ਸਾਫ਼-ਸਫ਼ਾਈ, ਸੈਂਟਰਾਂ ਵਿਖੇ ਤਜ਼ਰਬੇਕਾਰ ਸਟਾਫ਼, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਆਦਿ ਦੇ ਪ੍ਰਬੰਧਾਂ, ਪੁਲਿਸ ਵਿਭਾਗ ਨੂੰ ਸੁਰੱਖਿਆ ਪ੍ਰਬੰਧ, ਟ੍ਰੈਫ਼ਿਕ ਪੁਲਿਸ ਨੂੰ ਟ੍ਰੈਫ਼ਿਕ ਪਲਾਨ ਤਿਆਰ ਕਰਨ, ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਮੁਹੱਈਆ ਕਰਵਾਉਣ, ਸਿਵਲ ਸਰਜਨ ਦਫ਼ਤਰ ਨੂੰ ਮੈਡੀਕਲ ਟੀਮ ਤਾਇਨਾਤ ਕਰਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਨਾਲ ਸੰਬੰਧਿਤ ਕੰਮਾਂ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਤੇ ਸੁਖਾਵੇਂ ਮਾਹੌਲ ਵਿਚ ਹੋਵੇ, ਇਸ ਲਈ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨ ਦੀਪ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮਲੋਟ ਪੰਕਜ ਕੁਮਾਰ, ਉਪ ਮੰਡਲ ਮੈਜਿਸਟ੍ਰੇਟ ਗਿੱਦੜਬਾਹਾ ਅਰਵਿੰਦਰ ਪਾਲ ਸਿੰਘ, ਸਿਵਲ ਸਰਜਨ ਡਾ. ਸੁਨੀਲ ਬਾਂਸਲ, ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੁਮਾਰ, ਪ੍ਰਿੰਸੀਪਲ ਦੀਪਕ ਬਾਂਸਲ, ਨਾਇਬ ਤਹਿਸੀਲਦਾਰ ਅੰਜੂ ਬਾਲਾ, ਨਾਇਬ ਤਹਿਸੀਲਦਾਰ ਬਲਜੀਤ ਸਿੰਘ, ਸੈਂਟਰ ਸੁਪਰਡੈਂਟ (ਨੀਟ) ਪਰਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਪਿਛਲੀ ਖ਼ਬਰ ਡਾ. ਬਲਜੀਤ ਕੌਰ ਵਲੋਂ ਵੱਖ-ਵੱਖ ਪਿੰਡਾਂ ’ਚ 5.70 ਕਰੋੜ ਦੇ ਵਿਕਾਸ ਕੰਮਾਂ ਦਾ ਉਦਘਾਟਨ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਸਾਡੀ ਪਹਿਲ-ਵਿਧਾਇਕ ਗੈਰੀ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।