ਮਲੋਟ, 17 ਜੂਨ (ਪਾਟਿਲ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ 18 ਜੂਨ ਦਿਨ ਵੀਰਵਾਰ ਨੂੰ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਦਵਿੰਦਰ ਪਾਲ ਸਿੰਘ ਮੱਕੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸਵੇਰ ਦੇ ਦੀਵਾਨਾਂ ਦੌਰਾਨ ਸਵੇਰੇ 10:30 ਵਜੇ ਤੋਂ ਦੁਪਹਿਰ 1 ਵਜੇ ਤੱਕ ਧਾਰਮਿਕ ਸਮਾਗਮ ਹੋਵੇਗਾ। ਸਮਾਗਮ ਵਿਚ ਭਾਈ ਹਰਜਿੰਦਰ ਸਿੰਘ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਇਸ ਮੌਕੇ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਇਸ ਤੋਂ ਇਲਾਵਾ ਸੰਗਤਾਂ ਲਈ ਠੰਡੇ-ਮਿੱਠੇ ਜਲ ਦੀ ਛਬੀਲ ਵੀ ਨਿਰੰਤਰ ਚਲਾਈ ਜਾਵੇਗੀ।
ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ
ਅਜੀਤ ਡੈਸਕ
18-06-2026