ਮਲੋਟ, 17 ਜੂਨ (ਅਜਮੇਰ ਸਿੰਘ ਬਰਾੜ)-ਰੀਪਬਲਕਿਨ ਪਾਰਟੀ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈਕਾ ਕੇਰਾ ਨੇ ਐੱਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਰੇ ਮਲੋਟ ਵਿਖੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਕੁਲਵੰਤ ਸਿੰਘ ਭਾਈਕਾ ਕੇਰਾ ਨੇ ਦੱਸਿਆ ਕਿ ਉਨ੍ਹਾਂ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਅਹਿਮ ਮੁੱਦਿਆਂ ਜਿਸ ਤਰ੍ਹਾਂ ਕਿ ਬਹੁਤਿਆਂ ਐੱਸ.ਸੀ. ਬੱਚਿਆਂ ਦੀ ਸਕਾਲਰਸ਼ਿਪ ਦਾ ਰੌਲਾ, ਲੜਕੀਆਂ ਦੀ ਸ਼ਗਨ ਸਕੀਮ ਦਾ ਨਾ ਮਿਲਣਾ ਅਤੇ ਅਨੂਸੂਚਿਤ ਜਾਤੀਆਂ ਦੇ ਪਰਿਵਾਰਾਂ ਤੇ ਖ਼ਾਸ ਕਰਕੇ ਨੌਜਵਾਨਾਂ ਨਾਲ ਹੋ ਰਹੀਆਂ ਵਧੀਕੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸੂਬਾ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਸਾਰੇ ਮੁੱਦਿਆਂ ਨੂੰ ਜਸਬੀਰ ਸਿੰਘ ਗੜ੍ਹੀ ਨੇ ਪੂਰੇ ਧਿਆਨ ਨਾਲ ਸੁਣਿਆ ਅਤੇ ਇਨ੍ਹਾਂ ਮਸਲਿਆਂ ਦੇ ਹੱਲ ਤੇ ਇਨ੍ਹਾਂ ਵਿਚ ਤੇਜ਼ੀ ਲਿਆਉਣ ਦੀ ਗੱਲ ਕਹੀ। ਇਸ ਮੌਕੇ ਸੂਬਾ ਪ੍ਰਧਾਨ ਨੇ ਕਿਹਾ ਕਿ ਉਹ ਪੰਜਾਬ ਤੇ ਵਿਸ਼ੇਸ਼ ਤੌਰ ‘ਤੇ ਲੋੜਵੰਦਾਂ ਦੇ ਮਸਲਿਆਂ ਦੇ ਹੱਲ ਲਈ ਸੰਘਰਸ਼ ਕਰਦੇ ਰਹਿਣਗੇ।
ਆਰ.ਪੀ.ਆਈ. ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਵਲੋਂ ਚੇਅਰਮੈਨ ਗੜ੍ਹੀ ਨਾਲ ਮੁਲਾਕਾਤ
ਅਜੀਤ ਡੈਸਕ
18-06-2026