11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸੀ.ਆਈ.ਏ. ਸਟਾਫ਼ ਵਲੋਂ 505 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਅਜੀਤ ਡੈਸਕ 18-06-2026


ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮਨਿਊ ਰਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਅਤੇ ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ) ਦੀ ਅਗਵਾਈ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਗਸ਼ਤ ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਜੀ.ਟੀ. ਰੋਡ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮਾਰਗ ਨੇੜੇ ਦੋ ਨੌਜਵਾਨ ਸ਼ੱਕੀ ਹਾਲਾਤਾਂ ਵਿਚ ਖੜ੍ਹੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਵੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿਚੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫ਼ਤਾਰ ਵਿਅਕਤੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਚੱਕ ਬਜੀਦਾ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਜਸਵੰਤ ਸਿੰਘ ਵਾਸੀ ਪਿੰਡ ਚੱਕ ਬਜੀਦਾ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਹੈ। ਇਨ੍ਹਾਂ ਪਾਸੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਦੋਸ਼ੀਆਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਨੈੱਟਵਰਕ ਬਾਰੇ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਇਸ ਮੌਕੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ।

 

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਆਰ.ਪੀ.ਆਈ. ਪੰਜਾਬ ਦੇ ਪ੍ਰਧਾਨ ਕੁਲਵੰਤ ਸਿੰਘ ਵਲੋਂ ਚੇਅਰਮੈਨ ਗੜ੍ਹੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।