ਸ੍ਰੀ ਮੁਕਤਸਰ ਸਾਹਿਬ, 17 ਜੂਨ (ਹਰਮਹਿੰਦਰ ਪਾਲ)-ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 19 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ 11:30 ਵਜੇ ਗੁਰਦੁਆਰਾ ਗੁਰੂ ਅੰਗਦ ਦੇਵ ਨਗਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣਗੇ, ਜਿਸ ਵਿਚ ਭਾਈ ਮਨਤਾਜ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੇ ਜਥਿਆਂ ਤੋਂ ਇਲਾਵਾ ਬੀਬੀ ਰਵਿੰਦਰ ਕੌਰ ਪਟਿਆਲਾ ਵਾਲਿਆਂ ਦਾ ਜਥਾ ਹਰਿ ਜੱਸ ਸਰਵਨ ਕਰਵਾਏਗਾ। ਇਸ ਮੌਕੇ ਸੰਗਤਾਂ ਨੂੰ ਵੱਡੀ ਗਿਣਤੀ ‘ਚ ਹਾਜ਼ਰੀ ਭਰਨ ਦੀ ਅਪੀਲ ਕੀਤੀ ਗਈ।
ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ
ਅਜੀਤ ਡੈਸਕ
18-06-2026