ਸ੍ਰੀ ਮੁਕਤਸਰ ਸਾਹਿਬ, 17 ਜੂਨ (ਹਰਮਹਿੰਦਰ ਪਾਲ)-ਪਲਸ ਪੋਲੀਓ� ਮੁਹਿੰਮ ਸੰਬੰਧੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਵੀ. ਡੀ. ਓ. ਕਾਨਫ਼ਰੰਸ ਰਾਹੀਂ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐੱਸ.ਐੱਸ.ਪੀ., ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਨੋਡਲ ਅਫ਼ਸਰਾਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਪੀ. ਐੱਸ. ਪੀ. ਸੀ. ਐੱਲ. ਦੇ ਨੁਮਾਇੰਦੇ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਆਈ.ਸੀ.ਡੀ.ਐੱਸ., ਜ਼ਿਲ੍ਹਾ ਸਿੱਖਿਆ ਅਫ਼ਸਰ, ਡੀ.ਪੀ.ਆਰ.�., ਪੰਜਾਬ ਰੋਡਵੇਜ਼, ਕਾਰਜ ਸਾਧਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਦੇ ਅਧਿਕਾਰੀਆਂ, ਕਿਰਤ ਵਿਭਾਗ, ਪ੍ਰਧਾਨ ਆਈ.ਐੱਮ.ਏ. ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇਦਿੰਆਂ ਨੇ ਭਾਗ ਲਿਆ। ਮੀਟੰਗ ਦੌਰਾਨ ਵਧੀਕ ਡਿਪਟੀ ਕਮਿਸ਼ਰ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਰਾਸ਼ਟਰੀ ਪਲਸ ਪੋਲੀਓਮੁਹਿੰਮ 28 ਤੋਂ 30 ਜੂਨ ਤੱਕ ਚਲਾਈ ਜਾ ਰਹੀ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਿਹਤ ਵਿਭਾਗ ਨੂੰ ਇਸ ਨੋਬਲ ਕਾਰਜ ਵਿਚ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਮੀਟਿੰਗ ਦੌਰਾਨ ਡਾ. ਸੁਨੀਲ ਬਾਂਸਲ ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਲਸ ਪੋਲੀਓ� ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੁੱਲ 716 ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 358 ਟੀਮਾਂ 28 ਜੂਨ ਨੂੰ ਬੂਥਾਂ ’ਤੇ ਬੈਠ ਕੇ ਅਤੇ 29 ਤੇ 30 ਜੂਨ ਨੂੰ 716 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣਗੀਆਂ। 22 ਮੋਬਾਈਲ ਟੀਮਾਂ ਜੋ ਕਿ ਦੂਰ-ਦੁਰਾਡੇ ਭੱਠਿਆਂ, ਮਾਈਗ੍ਰੇਟਰੀ ਆਬਾਦੀ, ਢਾਣੀਆਂ, ਦਾਣਾ ਮੰਡੀਆਂ, ਫ਼ੈਕਟਰੀਆਂ ਆਦਿ ਵਿਚ ਜਾ ਕੇ ਪੋਲੀਓ� ਬੂੰਦਾਂ ਪਿਲਾਉਣਗੀਆਂ ਅਤੇ ਟਰਾਂਜਿਟ ਟੀਮਾਂ ਜੋ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ਆਦਿ ’ਤੇ ਸਫ਼ਰ ਕਰ ਰਹੇ ਬੱਚਿਆਂ ਨੂੰ ਪੋਲੀਓ� ਬੂੰਦਾਂ ਪਿਲਾਉਣਗੀਆਂ। ਇਨ੍ਹਾਂ ਟੀਮਾਂ ਦੀ ਸੁਪਰਵੀਜ਼ਨ ਲਈ 81 ਸੁਪਰਵਾਈਜ਼ਰ ਲਗਾਏ ਗਏ ਹਨ। ਇਨ੍ਹਾਂ ਸਾਰੀਆਂ ਟੀਮਾਂ ਲਈ ਸਿਹਤ ਵਿਭਾਗ ਵਲੋਂ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਲਗਪਗ 88,308 ਬੱਚਿਆਂ ਨੂੰ ਪੋਲੀਓ� ਦੀਆਂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈੈ। ਇਸ ਮੌਕੇ ਡਾ. ਲਖਬੀਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ, ਤਾਂ ਜੋ ਕੋਈ ਵੀ 0 ਸਾਲ ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ।
ਪਲਸ ਪੋਲੀਓ ਮੁਹਿੰਮ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
ਅਜੀਤ ਡੈਸਕ
18-06-2026