13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਹਰਕੀਰਤ ਸਿੰਘ ਸੰਧੂ ਯੂਥ ਕਾਂਗਰਸ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣੇ

ਅਜੀਤ ਡੈਸਕ 27-06-2026
ਸ੍ਰੀ ਮੁਕਤਸਰ ਸਾਹਿਬ, 26 ਜੂਨ (ਰਣਜੀਤ ਸਿੰਘ ਢਿੱਲੋਂ)-ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਵਿਚ ਹਰਕੀਰਤ ਸਿੰਘ ਸੰਧੂ ਜਿੱਤ ਪ੍ਰਾਪਤ ਕਰਕੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਣ ਗਏ ਹਨ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਨੇ ਨਵੇਂ ਬਣੇ ਹਲਕਾ ਯੂਥ ਕਾਂਗਰਸ ਪ੍ਰਧਾਨ ਹਰਕੀਰਤ ਸਿੰਘ ਸੰਧੂ ਪਿੰਡ ਤਖ਼ਤਮਲਾਣਾ ਨੂੰ ਸਨਮਾਨਿਤ ਕੀਤਾ ਅਤੇ ਬਰਫ਼ੀ ਨਾਲ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਯੂਥ ਆਗੂ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰੇਗਾ। ਇਸ ਮੌਕੇ ਗੱਲਬਾਤ ਕਰਦਿਆਂ ਹਰਕੀਰਤ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਦੀ ਟਿਕਟ ਦੇ ਕੇ ਮਾਣ ਬਖ਼ਸ਼ਿਆ ਸੀ। ਹੁਣ ਉਨ੍ਹਾਂ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਸਰਗਰਮੀ ਨਾਲ ਭਾਗ ਲਿਆ ਅਤੇ ਇਸ ਵਿਚ ਮੈਨੂੰ ਹਲਕਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਬਣਨ ਦਾ ਮਾਣ ਮਿਲਿਆ। ਉਨ੍ਹਾਂ ਯੂਥ ਕਾਂਗਰਸ ਦੇ ਸਮੂਹ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ। ਵੱਖ-ਵੱਖ ਕਾਂਗਰਸੀ, ਯੂਥ ਕਾਂਗਰਸੀ ਆਗੂਆਂ, ਵਰਕਰਾਂ, ਪਿੰਡ ਤੇ ਇਲਾਕਾ ਵਾਸੀਆਂ ਨੇ ਹਰਕੀਰਤ ਸਿੰਘ ਅਤੇ ਉਸ ਦੇ ਪਿਤਾ ਜਸਪਾਲ ਸਿੰਘ ਤਖਤਮਲਾਣਾ ਸਾਬਕਾ ਸਰਪੰਚ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਸੈਣ ਸਮਾਜ ਵੈੱਲਫ਼ੇਅਰ ਬੋਰਡ ਦੇ ਨਵੇਂ ਬਣੇ ਜ਼ਿਲ੍ਹਾ ਚੇਅਰਮੈਨ ਦਾ ਸਨਮਾਨ ਅਗਲੀ ਖ਼ਬਰ ਐੱਸ.ਐੱਚ.ਓ. ਵਲੋਂ ਵਪਾਰ ਮੰਡਲ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।