12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਜ਼ਿਲ੍ਹਾ ਯੂਥ ਕਾਂਗਰਸ ਦੇ ਸੁਮਿਤ ਸਿੰਘ ਬਰਾੜ ਬਣੇ ਪ੍ਰਧਾਨ

ਅਜੀਤ ਡੈਸਕ 27-06-2026
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਯੂਥ ਕਾਂਗਰਸ ਦੀਆਂ ਹਾਲ ਹੀ ਵਿਚ ਸਪੰਨ ਹੋਈਆਂ ਚੋਣਾਂ ਦੇ ਨਤੀਜਿਆਂ ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਨੌਜਵਾਨ ਆਗੂਆਂ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਚੋਣ ਪ੍ਰਕਿਰਿਆ ਕਰੀਬ ਡੇਢ ਮਹੀਨੇ ਤੱਕ ਚੱਲੀ, ਜਿਸ ਦੌਰਾਨ ਯੂਥ ਕਾਂਗਰਸ ਦੀ ਮੈਂਬਰਸ਼ਿਪ ਅਤੇ ਵੋਟਿੰਗ ਆਨਲਾਈਨ ਢੰਗ ਨਾਲ ਕਰਵਾਈ ਗਈ। ਉਮੀਦਵਾਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਨੌਜਵਾਨਾਂ ਨੂੰ ਮੈਂਬਰ ਬਣਾਇਆ ਗਿਆ ਅਤੇ ਵੋਟਾਂ ਪਵਾਈਆਂ ਗਈਆਂ। ਚੋਣ ਨਤੀਜਿਆਂ ਅਨੁਸਾਰ ਸੁਮਿਤ ਸਿੰਘ ਬਰਾੜ ਸਪੁੱਤਰ ਸਵ. ਦਿਲਬਾਗ ਸਿੰਘ ਬਰਾੜ (ਸਾਬਕਾ ਚੇਅਰਮੈਨ) ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਚੁਣੇ ਗਏ ਹਨ। ਅਵਿਨਾਸ਼ ਬਾਂਸਲ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ, ਰਮਨਦੀਪ ਸਿੰਘ ਸੇਖੋਂ ਪਿੰਡ ਹਰੀਏਵਾਲਾ ਨੂੰ ਹਲਕਾ ਕੋਟਕਪੂਰਾ ਦੇ ਯੂਥ ਕਾਂਗਰਸ ਪ੍ਰਧਾਨ ਅਤੇ ਸੁਖਜਿੰਦਰ ਸਿੰਘ ਸਿੱਧੂ ਪਿੰਡ ਹਰੀਨੌ ਨੂੰ ਬਲਾਕ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਸਾਰੇ ਉਮੀਦਵਾਰ ਵੱਡੀ ਬਹੁਮਤ ਨਾਲ ਜੇਤੂ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ, ਕੁਸ਼ਲਦੀਪ ਸਿੰਘ ਢਿੱਲੋਂ, ਦਰਸ਼ਨ ਸਿੰਘ ਢਿੱਲਵਾਂ, ਪ੍ਰਕਾਸ਼ ਸਿੰਘ ਭੱਟੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਨੌਜਵਾਨ ਆਗੂ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾ ਕੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਨਵੇਂ ਏ.ਡੀ.ਸੀ. ਸਾਹਿਬ ਦਾ ਕੀਤਾ ਸਵਾਗਤ ਅਗਲੀ ਖ਼ਬਰ ਕੋਰੋਨਾ ਮੌਕੇ ਬੰਦ ਕੀਤੀ ‘ਜਨਤਾ ਮੇਲ’ ਗੱਡੀ ਚਲਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।