08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੰਜਾਬ ਦੀਆਂ ਜਰਖੇਜ਼ ਜ਼ਮੀਨਾਂ ਕਾਰਪੋਰੇਟ ਘਰਾਣਿਆ ਨੂੰ ਦੇਣ ਲਈ ਸਰਕਾਰ ਦਾ ਨਵਾਂ ਫਰੇਬ-ਡੱਲੇਵਾਲ

ਅਜੀਤ ਡੈਸਕ 04-07-2026
ਫ਼ਰੀਦਕੋਟ, 3 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਕੌਮੀ ਕਨਵੀਨਰ ਅਤੇ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਜੋ ਕੈਬਨਿਟ ਦੀ ਮੀਟਿੰਗ ਵਿਚ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਕੋਲ ਗਿਰਵੀ ਰੱਖ ਚੋਣ ਵਰੇ ਦੌਰਾਨ ਲੋਨ ਲੈਣ ਵਾਸਤੇ ਲੈਂਡ ਪੋਲਿੰਗ ਪਾਲਿਸੀ ਵਿਚ ਫਰੇਬ ਦੀ ਚਾਸ਼ਨੀ ਵੀ ਡਬੋ ਕੇ ਬਦਲਾਅ ਕੀਤਾ ਹੈ ਉਸ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਦੇ ਇਸ ਤਰ੍ਹਾਂ ਪ੍ਰਚਾਰਿਆ ਜਾ ਰਿਹਾ ਹੈ ਕਿ ਸਰਕਾਰ ਵਲੋਂ ਕਿਸਾਨਾਂ ਦੇ ਭਲੇ ਵਾਸਤੇ ਸਰਕਾਰ ਬਹੁਤ ਹੀ ਉਮੀਦਾ ਵਾਲੀ ਪਾਲਿਸੀ ਲਿਆਂਦੀ ਗਈ ਹੈ, ਪ੍ਰੰਤੂ ਜਦੋਂ ਸਰਕਾਰ ਵਲੋਂ ਜ਼ਮੀਨਾਂ ਖੋਹਣ ਲਈ ਲਿਆਂਦੀ ਗਈ ਲੈਂਡ ਪੂਲਿੰਗ ਪਾਲਿਸੀ ਨੂੰ ਬਾਰੀਕੀ ਨਾਲ ਵੇਖਦੇ ਹਾਂ ਤਾਂ ਉਹ ਊਠ ਦੇ ਉੱਤੋਂ ਛਾਨਣੀ ਲਾਉਣ ਦੇ ਬਰਾਬਰ ਹੀ ਹੈ। ਉਨ੍ਹਾਂ ਅੱਗੇ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਮਿਆਂ ਦੌਰਾਨ ਐਕੁਆਇਰ ਕੀਤੀਆਂ ਅਣਗਿਣਤ ਉਹ ਜ਼ਮੀਨਾਂ ਪਈਆਂ ਹਨ ਜਿੰਨਾਂ ਨੂੰ ਐਕੁਆਇਰ ਕੀਤਿਆਂ ਵੀਹ ਵੀਹ ਪੱਚੀ ਪੱਚੀ ਸਾਲ ਹੋ ਚੁੱਕੇ ਹਨ ਅਤੇ ਜੋ ਅੱਜ ਤੱਕ ਡਿਵੈਲਪ ਨਹੀਂ ਹੋਈਆਂ। ਇਸ ਲਈ ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਦੀਆਂ ਜਰਖੇਜ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆ ਨੂੰ ਦੇਣ ਲਈ ਇਹ ਜੋ ਹਮਲਾ ਕੀਤਾ ਗਿਆ ਹੈ ਇਸ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਬੀਕੇਯੂ ਏਕਤਾ ਸਿੱਧੂਪੁਰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ।
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਖ਼ੂਨਦਾਨ ਕੈਂਪ ਦਾ ਪੋਸਟਰ ਜਾਰੀ ਅਗਲੀ ਖ਼ਬਰ ਪਿੰਡ ਗੁਰੂਸਰ ਤੋਂ ਦੋ ਬੱਸਾਂ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।