07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਮਲੋਟ ਦੇ ਨਵ-ਨਿਯੁਕਤ ਕੌਂਸਲਰਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ

ਅਜੀਤ ਡੈਸਕ 04-07-2026
ਮਲੋਟ, 3 ਜੁਲਾਈ (ਪਾਟਿਲ)-ਸਿਟੀ ਵਿਕਾਸ ਮੰਚ ਮਲੋਟ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਮਲੋਟ ਦੇ ਨਵ-ਨਿਯੁਕਤ ਕੌਂਸਲਰਾਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਅਤੇ ਬਲਾਕ ਲੰਬੀ ਦੇ ਕੋਆਰਡੀਨੇਟਰ ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ ਦੀ ਅਗਵਾਈ ਹੇਠ ਨਵ-ਨਿਯੁਕਤ ਕੌਂਸਲਰਾਂ ਨੂੰ ਸਿਰੋਪਾਓ ਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਡਾ. ਸੁਖਦੇਵ ਸਿੰਘ ਗਿੱਲ ਨੇ ਸ਼ਹਿਰ ਨਾਲ ਜੁੜੀਆਂ ਮੁੱਖ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਸਾਫ਼ ਪੀਣ ਵਾਲੇ ਪਾਣੀ ਦੀ ਵਿਵਸਥਾ, ਸ੍ਰੀ ਗੁਰੂ ਨਾਨਕ ਦੇਵ ਜੀ ਚੌਂਕ ਦਾ ਸੁੰਦਰੀਕਰਨ, ਸ਼ਹਿਰ ਦੀ ਸਫ਼ਾਈ, ਵਾਹਨਾਂ ਦੀ ਪਾਰਕਿੰਗ, ਆਵਾਰਾ ਕੁੱਤਿਆਂ ਅਤੇ ਬੇਸਹਾਰਾ ਪਸ਼ੂਆਂ ਦੇ ਢੁਕਵੇਂ ਪ੍ਰਬੰਧ, ਮਰੇ ਹੋਏ ਪਸ਼ੂਆਂ ਲਈ ਹੱਡਾ ਰੋੜੀ ਦਾ ਪ੍ਰਬੰਧ, ਮੇਨ ਬਾਜ਼ਾਰ ਵਿਚ ਪੀਲੀਆਂ ਪੱਟੀਆਂ ਲਗਾਉਣ, ਜੀ.ਟੀ. ਰੋਡ ਤੋਂ ਨਾਜਾਇਜ਼ ਕਬਜ਼ੇ ਹਟਾਉਣ, ਮਲੋਟ ਨੂੰ ਵਾਟਰ ਵਰਕਸ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਸੀਵਰੇਜ ਦੇ ਟੁੱਟੇ ਢੱਕਣਾਂ ਨੂੰ ਬਦਲਣ ਸਮੇਤ ਹੋਰ ਲੋਕ-ਹਿੱਤ ਮੰਗਾਂ ਦੇ ਹੱਲ ਲਈ ਕੌਂਸਲਰਾਂ ਨੂੰ ਯਤਨ ਕਰਨ ਦੀ ਅਪੀਲ ਕੀਤੀ। ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂਅਤੇ ਪ੍ਰਧਾਨ ਅਸ਼ੋਕ ਬਜਾਜ ਨੇ ਭਰੋਸਾ ਦਿਵਾਇਆ ਕਿ ਇਹ ਸਾਰੀਆਂ ਮੰਗਾਂ ਲੋਕ ਹਿੱਤ ਨਾਲ ਜੁੜੀਆਂ ਹਨ ਅਤੇ ਇਨ੍ਹਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸਮਾਗਮ ਦੌਰਾਨ ਕੌਂਸਲਰ ਸ਼ੁਭਦੀਪ ਸਿੰਘ ਬਿੱਟੂ, ਅਸ਼ੋਕ ਬਜਾਜ, ਮਨਜੀਤ ਸਿੰਘ ਗੋਲਡੀ, ਨਵਦੀਪ ਸਿੰਘ ਰਿੰਕੂ, ਸੁਖਜੀਤ ਕੌਰ ਕਲਸੀ, ਕੇਵਲ ਅਰੋੜਾ, ਪੂਜਾ ਰਾਣੀ ਟੈਣੀ, ਰਾਣੀ ਫਰੰਡ, ਸੋਨੂ ਡਾਵਰ, ਕੁਲਦੀਪ ਕੌਰ, ਜੰਗਬਾਜ ਸ਼ਰਮਾ, ਸੁਮਨ ਮਦਾਨ, ਗੁਣਗੁਣ ਅਤੇ ਸੁਨੀਤਾ ਰਾਣੀ ਨੂੰ ਡਾ. ਸੁਖਦੇਵ ਸਿੰਘ ਗਿੱਲ, ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ, ਪ੍ਰਧਾਨ ਸਰੂਪ ਸਿੰਘ, ਪ੍ਰਧਾਨ ਹਰਮੰਦਰ ਸਿੰਘ ਹਰੀ, ਪ੍ਰਧਾਨ ਹਰਦਿਆਲ ਸਿੰਘ, ਪ੍ਰਧਾਨ ਸਰਦੂਲ ਸਿੰਘ ਖ਼ਾਲਸਾ, ਪ੍ਰਧਾਨ ਚਰਨਜੀਤ ਸਿੰਘ ਖ਼ਾਲਸਾ, ਪ੍ਰਧਾਨ ਮਾਸਟਰ ਹਿੰਮਤ ਸਿੰਘ, ਪ੍ਰਧਾਨ ਸਵਰਨ ਸਿੰਘ, ਦੇਸ ਰਾਜ ਸਿੰਘ, ਰਾਕੇਸ਼ ਜੈਨ, ਰਾਮਪਾਲ ਸਿੰਘ, ਅਮਰ ਮੁੰਜਾਲ, ਜੱਸਾ ਸਿੰਘ ਜੇ.ਈ., ਮਾਸਟਰ ਹਰਜਿੰਦਰ ਸਿੰਘ ਮੌੜ, ਦੇਵਰਾਜ ਗਰਗ, ਅਰਵਿੰਦ ਸ਼ਰਮਾ, ਰਣਜੀਤ ਸਿੰਘ, ਪਰਮਜੀਤ ਸਿੰਘ ਨਾਗੀ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ ਬਰਾੜ, ਪ੍ਰਿਥੀ ਸਿੰਘ ਮਾਨ ਅਤੇ ਹੋਰ ਸਮਾਜ ਸੇਵੀਆਂ ਵਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਸਹਾਇਤਾ ਰਾਸ਼ੀ ਅਗਲੀ ਖ਼ਬਰ ਰੋੜੀਕਪੂਰਾ ਦੇ ਮੁਹੱਲਾ ਕਲੀਨਿਕ ’ਚ ਡਾ. ਲਵੀ ਅਗਰਵਾਲ ਨੇ ਸੰਭਾਲਿਆ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।