09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਮਜ਼ਦੂਰ ਜਥੇਬੰਦੀ ਦੀ ਮੀਟਿੰਗ ਹੋਈ

ਅਜੀਤ ਡੈਸਕ 07-07-2026
ਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਰਣਜੀਤ ਸਿੰਘ ਢਿੱਲੋਂ)-ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸੂਬਾ ਪ੍ਰਧਾਨ ਜਸਵੀਰ ਸਿੰਘ ਝਾਮਕਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਕਿਸਾਨੀ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਕੇ ਉਸ ਮੁਤਾਬਕ ਕਿਸਾਨਾਂ ਨੂੰ ਜਿਨਸਾਂ ਦੇ ਭਾਅ ਦਿੱਤੇ ਜਾਣ, ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ, ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਬਿਜਲੀ ਸਮਝੌਤਾ ਰੱਦ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਸਕੀਮ ਅਧੀਨ ਜ਼ਮੀਨਾਂ ਨੂੰ ਐਕਵਾਇਰ ਕਰਨ ਦੀ ਨਿਖੇਧੀ ਕਰਦਿਆਂ ਇਸ ਨੂੰ ਵੀ ਬੰਦ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਟੋਲ ਪਲਾਜਿਆਂ ਨੂੰ ਬੂਥ ਲੈੱਸ ਕਰਨ ਦਾ ਵਿਰੋਧ ਕੀਤਾ ਗਿਆ, ਕਿਉਂਕਿ ਉਕਤ ਸਕੀਮ ਨਾਲ ਹਜ਼ਾਰਾਂ ਨੌਜਵਾਨ ਬੇਰੁਜ਼ਗਾਰ ਹੋ ਜਾਣਗੇ। ਪਿਛਲੇ ਲੰਮੇ ਸਮੇਂ ਤੋਂ ਧਰਨੇ ’ਤੇ ਬੈਠੇ ਬਿਜਲੀ ਮਹਿਕਮੇ ਵਿਚ ਕੰਮ ਕਰਦੇ ਆਊਟਸੋਰਸ ਕੱਚੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਤੋਂ ਜਲਦੀ ਤੋਂ ਜਲਦੀ ਪੱਕਾ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਨੇਤਾ ਸਿੰਘ ਮਾਨ ਕੋਟਭਾਈ, ਸੀਨੀਅਰ ਮੀਤ ਪ੍ਰਧਾਨ ਮੰਗਲ ਸਿੰਘ ਸੰਧੂ, ਸੂਬਾ ਕਮੇਟੀ ਮੈਂਬਰ ਬਲਦੇਵ ਸਿੰਘ ਸ਼ਾਮਖੇੜਾ, ਮੀਤ ਪ੍ਰਧਾਨ ਨਾਨਕ ਸਿੰਘ, ਜ਼ਿਲ੍ਹਾ ਆਗੂ ਫ਼ਿਰੋਜ਼ਪੁਰ ਸੇਵਕ ਸਿੰਘ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ, ਜ਼ੀਰਾ ਦੇ ਬਲਾਕ ਆਗੂ ਗੁਰਾ ਸਿੰਘ ਮਲੋਕੇ, ਜ਼ਿਲ੍ਹਾ ਕਮੇਟੀ ਮੈਂਬਰ ਫ਼ਿਰੋਜ਼ਪੁਰ ਨਿਰਵੈਰ ਸਿੰਘ, ਬਲਾਕ ਆਗੂ ਜ਼ੀਰਾ ਕੌਰਾ ਸਿੰਘ ਸੰਧੂ, ਬਲਦੇਵ ਸਿੰਘ ਕੋਟਭਾਈ ਯੂਥ ਮੀਤ ਪ੍ਰਧਾਨ ਪੰਜਾਬ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ ਭੁੱਲਰ ਬਲਾਕ ਪ੍ਰਧਾਨ ਜੀਰਾ, ਦੀਪਕ ਭਾਰਗੋ ਪ੍ਰੈੱਸ ਸਕੱਤਰ ਪੰਜਾਬ, ਬਲਜਿੰਦਰ ਸਿੰਘ ਬਲਾਕ ਖ਼ਜ਼ਾਨਚੀ ਗਿੱਦੜਬਾਹਾ, ਜਲੌਰ ਸਿੰਘ ਨੀਲਾ ਬਲਾਕ ਜਨਰਲ ਸਕੱਤਰ, ਕੁਲਦੀਪ ਸਿੰਘ ਕੋਟਭਾਈ, ਲੱਖਾ ਸਿੰਘ ਕੋਟਭਾਈ, ਬਲਜੀਤ ਸਿੰਘ, ਸੰਸਾਰ ਸਿੰਘ, ਵੀਰ ਸਿੰਘ, ਮਲੋਕੇ, ਚਮਕੌਰ ਸਿੰਘ ਮਲੋਕੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਆਊਟਸੋਰਸਡ ਕਾਮਿਆਂ ਦਾ ਧਰਨਾ 5ਵੇਂ ਦਿਨ ਵੀ ਰਿਹਾ ਜਾਰੀ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਖੇਤਰ ’ਚ ਬਾਰਿਸ਼ਾਂ ਦੀ ਕਮੀ ਕਰਕੇ ਝੋਨੇ ਸਣੇ ਹੋਰ ਫ਼ਸਲਾਂ ਸੰਕਟ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।