09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅਕਾਲੀ ਆਗੂ ਕੁਲਵਿੰਦਰ ਸਿੰਘ ਢਿੱਲੋਂ ਨੂੰ ਸਦਮਾ, ਭਰਾ ਦਾ ਦਿਹਾਂਤ

ਅਜੀਤ ਡੈਸਕ 07-07-2026
ਗਿੱਦੜਬਾਹਾ, 6 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਪਿੰਡ ਫਕਰਸਰ ਦੇ ਅਕਾਲੀ ਆਗੂ ਕੁਲਵਿੰਦਰ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਭਰਾ (ਸਕੇ ਤਾਏ ਦੇ ਲੜਕੇ) ਜਸਵਿੰਦਰ ਸਿੰਘ ਢਿੱਲੋਂ ਪਿਛਲੇ ਦਿਨੀਂ ਬਠਿੰਡਾ ਮਲੋਟ ਰਾਸ਼ਟਰੀ ਰਾਜ ਮਾਰਗ ’ਤੇ ਵਾਪਰੇ ਭਿਆਨਕ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ ਹੋਣ ਮਗਰੋਂ ਸਦੀਵੀ ਵਿਛੋੜਾ ਦੇ ਗਏ। ਜਸਵਿੰਦਰ ਸਿੰਘ ਢਿੱਲੋਂ ਦੀ ਮੌਤ ’ਤੇ ਦੁੱਖ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਮਲੋਟ ਤੋਂ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ, ਮਾਰਕਿਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਹਰਦੀਪ ਸਿੰਘ ਭੰਗਾਲ, ਦਵਿਦਰ ਸਿੰਘ ਹੰਟੀ ਸ਼ਹਿਰੀ ਪ੍ਰਧਾਨ ਕਾਂਗਰਸ ਗਿੱਦੜਬਾਹਾ, ਸੁੱਖਾ ਸਿੱਧੂ, ਬਹਾਦਰ ਸਿੰਘ ਜਾਖੜ, ਕੁਲਬੀਰ ਸਿੰਘ ਕੋਟਭਾਈ, ਸੁਰਜੀਤ ਸਿੰਘ ਸੀਤਾ, ਸੁਖਪਾਲ ਸਿੰਘ ਬਰਾੜ, ਰਣਜੀਤ ਸਿੰਘ ਸਿੱਧੂ, ਅਮਰੀਕ ਸਿੰਘ ਫ਼ੌਜੀ, ਗੋਰਾ ਸਿੰਘ ਮੈਂਬਰ, ਬਲਦੇਵ ਸਿੰਘ ਢਿੱਲੋਂ, ਗੁਰਜੰਤ ਸਿੰਘ ਢਿੱਲੋਂ, ਇੰਦਰ ਸਿੰਘ ਢਿੱਲੋਂ, ਜਗਮੀਲ ਸਿੰਘ ਢਿੱਲੋਂ, ਰੂਪ ਸਿੰਘ ਢਿੱਲੋਂ, ਬਸੰਤ ਸਿੰਘ ਢਿੱਲੋਂ, ਦਵਿੰਦਰ ਸਿੰਘ ਢਿੱਲੋਂ, ਨਵਰਾਜ ਸਿੰਘ ਸੰਧੂ, ਜੋਬਨ ਬਰਾੜ, ਕੁਲਵਿੰਦਰ ਸਿੰਘ ਢਿੱਲੋਂ, ਜੱਸਾ ਸਿੰਘ ਢਿੱਲੋਂ, ਅੰਮ੍ਰਿਤ ਪਾਲ ਸਿੰਘ ਢਿੱਲੋਂ ਅਤੇ ਬਲਕੌਰ ਸਿੰਘ ਆਦਿ ਨੇ ਵੀ ਦੁੱਖ ਪ੍ਰਗਟ ਕੀਤਾ।
ਪਿਛਲੀ ਖ਼ਬਰ ਲੈਕਚਰਾਰਾਂ ਦੀ ਭਰਤੀ ’ਚ ਰਾਖਵਾਂਕਰਨ ਦੇ ਕੋਟੇ ਨੂੰ ਖ਼ਤਮ ਕਰਨ ਵਿਰੁੱਧ ਬਸਪਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਿਜਲੀ ਨਿਗਮ ਦੇ ਆਊਟਸੋਰਸਡ ਕਾਮਿਆਂ ਦਾ ਧਰਨਾ 5ਵੇਂ ਦਿਨ ਵੀ ਰਿਹਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।