07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਈ ਕਰਨੈਲ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਰੇਲਵੇ ਕਾਲੋਨੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਪ੍ਰਧਾਨ

ਅਜੀਤ ਡੈਸਕ 16-07-2026
ਬਠਿੰਡਾ, 15 ਜੁਲਾਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਗੁਰਦੁਆਰਾ ਰੇਲਵੇ ਸਤਿਸੰਗ ਸਭਾ (ਰੇਲਵੇ ਕਲੋਨੀ, ਬਠਿੰਡਾ) ਵਿਖੇ ਸਮੂਹ ਇਲਾਕੇ ਦੀ ਸਾਧ ਸੰਗਤ ਵਲੋਂ ਇਕ ਮੀਟਿੰਗ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਚੋਣ ਲਈ ਕੀਤੀ ਗਈ। ਜਿਸ ਵਿਚ ਇਲਾਕੇ ਦੀ ਸਾਧ ਸੰਗਤ ਨੇ ਸਰਬਸੰਮਤੀ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸੇਵਾ ਲਈ ਭਾਈ ਕਰਨੈਲ ਸਿੰਘ ਨੂੰ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੰਭਾਲਣ ਲਈ ਚੁਣਿਆ ਗਿਆ ਹੈ। ਇੱਥੇ ਜ਼ਿਕਰਯੋਗ ਹੈ ਕਿ ਮੌਜੂਦਾ ਪ੍ਰਧਾਨ ਹਰਭਜਨ ਸਿੰਘ ਨੇ ਸਿਹਤ ਠੀਕ ਨਾ ਹੋਣ ਕਾਰਨ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮੌਕੇ ਸੰਗਤਾਂ ਵਿਚ ਦਲਜੀਤ ਸਿੰਘ, ਮਨਜੀਤ ਸਿੰਘ, ਨਿਰਮਲ ਸਿੰਘ, ਰਾਮਚੰਦਰ ਸਿੰਘ, ਤਰਲੋਚਨ ਸਿੰਘ, ਬਿੰਦਰ ਕੌਰ, ਕਿਰਨਾਂ ਕੌਰ, ਰਣਜੀਤ ਕੌਰ, ਮਹਿੰਦਰ ਕੌਰ, ਹਰਬੰਸ ਕੌਰ, ਅਮਰਜੀਤ ਕੌਰ, ਸੀਮਾ, ਗਿਆਨ ਕੌਰ, ਮਨਜੀਤ ਕੌਰ ਬੱਬੀ, ਬਿਮਲਾ ਕੌਰ, ਸਰਬਜੀਤ ਸਿੰਘ, ਅਮਰਜੀਤ ਸਿੰਘ ਅਮਰ, ਗੁਰਦੇਵ ਸਿੰਘ, ਅਮਨਦੀਪ ਸਿੰਘ, ਹਰਬੰਸ ਕੌਰ, ਅਮਰਿੰਦਰ ਸਿੰਘ ਲੱਕੀ, ਮਹਿੰਦਰ ਸਿੰਘ, ਅਵਤਾਰ ਸਿੰਘ, ਜਸਵਿੰਦਰਪਾਲ ਸਿੰਘ, ਹਾਕਮ ਸਿੰਘ, ਆਕਾਸ਼ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਾਲ ਖ਼ੂਨਦਾਨ ਕੈਂਪ ਦੌਰਾਨ 25 ਯੂਨਿਟ ਖ਼ੂਨ ਇਕੱਤਰ ਅਗਲੀ ਖ਼ਬਰ ਕਰਾਟੇ ਖੇਡ ’ਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਪ੍ਰਾਪਤੀਆਂ ਵਾਲੇ ਖਿਡਾਰੀਆਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।