07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਅਜੀਤ ਡੈਸਕ 16-07-2026
ਬਰੇਟਾ, 15 ਜੁਲਾਈ (ਪਾਲ ਸਿੰਘ ਮੰਡੇਰ)- ਦਿਮਾਗ਼ੀ ਤੌਰ ‘ਤੇ ਪ੍ਰੇਸ਼ਾਨ ਇਕ ਵਿਅਕਤੀ ਨੇ ਇੱਥੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਰੇਲਵੇ ਪੁਲਿਸ ਚੌਂਕੀ ਦੇ ਜਾਂਚ ਅਧਿਕਾਰੀ ਜੁਗਰਾਜ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਤੇਜ ਸਿੰਘ (55) ਵਾਸੀ ਬਹਾਦਰਪੁਰ ਨੇ ਜਾਖ਼ਲ ਤੋਂ ਮਾਨਸਾ ਵੱਲ ਜਾ ਰਹੀ ਰੇਲ ਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਦਿਮਾਗ਼ੀ ਤੌਰ ‘ਤੇ ਪ੍ਰੇਸ਼ਾਨ ਸੀ। ਰੇਲਵੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਬਣਦੀ ਕਾਰਵਾਈ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਲੈੱਸ ਜੌਂ ਬਣ ਸਕਦਾ ਹੈ ਸਿਹਤਮੰਦ ਜੀਵਨ ਦੀ ਕੁੰਜੀ ਅਗਲੀ ਖ਼ਬਰ ਵਿਸ਼ਾਲ ਖ਼ੂਨਦਾਨ ਕੈਂਪ ਦੌਰਾਨ 25 ਯੂਨਿਟ ਖ਼ੂਨ ਇਕੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।