02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰੂ ਨਾਨਕ ਕਾਲਜ ਵਿਚ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-07-2026
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਰਸਾਇਣ ਵਿਗਿਆਨ, ਭੌਤਿਕ ਵਿਗਿਆਨ ਤੇ ਗਣਿਤ ਵਿਭਾਗ ਦੇ ਬੀ.ਐੱਸ.ਸੀ. ਨਾਨ ਮੈਡੀਕਲ ਸਮੈਸਟਰ 6ਵਾਂ ਦੀ ਵਿਦਿਆਰਥਣ ਨੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਨਾਂਅ ਦਰਜ ਕਰਕੇ ਕਾਲਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਨਤੀਜੇ ਅਨੁਸਾਰ ਵਿਦਿਆਰਥਣ ਰਮਨਦੀਪ ਕੌਰ ਸਪੁੱਤਰੀ ਬਲਜਿੰਦਰ ਸਿੰਘ ਨੇ 93.1 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਤੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 5ਵਾਂ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਮਮਤਾ ਰਾਣੀ ਸਪੁੱਤਰੀ ਦੇਸ ਰਾਜ ਨੇ 84.4 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਖ਼ੁਸ਼ਪ੍ਰੀਤ ਕੌਰ ਸਪੁੱਤਰੀ ਰਾਜਵਿੰਦਰ ਸਿੰਘ ਨੇ 82.5 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਵਿਭਾਗ ਮੁਖੀਆਂ ਡਾ. ਸਤਿੰਦਰਪਾਲ ਕੌਰ, ਡਾ. ਅਨੀਤਾ ਰਾਣੀ, ਕਿਰਨਦੀਸ਼ ਕੌਰ, ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਨਤੀਜਿਆਂ ਲਈ ਵਧਾਈ ਦਿੱਤੀ। ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਭੇਂਟ ਕੀਤੀਆਂ।
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਕਵਿਤਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।