09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਤਸ਼ੱਦਦ ਕਰਨ ਦੀ ਸਖ਼ਤ ਨਿਖੇਧੀ

ਅਜੀਤ ਡੈਸਕ 22-07-2026
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਜੋਗਿੰਦਰ ਸਿੰਘ ਮੱਲਣ ਅਤੇ ਸਕੱਤਰ ਅਮਰਜੀਤ ਪਾਲ ਸ਼ਰਮਾ ਨੇ ਗੱਲਬਾਤ ਕਰਦਿਆਂ ਲੰਘੇ ਦਿਨ ਦਿੱਲੀ ਵਿਚ ਭਾਰਤ ਦੇ ਨੌਜਵਾਨਾਂ ਵਲੋਂ ਪੇਪਰਾਂ ਨੂੰ ਲੀਕ ਕਰਨ ਦੇ ਮਾਮਲੇ ਵਿਚ ਹੋ ਰਹੇ ਭ੍ਰਿਸ਼ਟਾਚਾਰ ਵਿਰੁੱਧ ਮਾਰਚ ਕੀਤਾ ਸੀ, ਜਿਸ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਕੀਤੇ ਗਏ ਅੰਨੇ੍ਹਵਾਹ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਪੇਪਰਾਂ ਵਿਚ ਪਾਰਦਰਸ਼ਿਤਾ ਲਿਆਂਦੀ ਜਾਵੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਆਪਸੀ ਵਿਰੋਧ ਇਕ ਦਿਖਾਵਾ ਹੈ, ਇਹ ਸਭ ਇਕ ਦੂਜੀ ਦੀ ਪੈੜ ਵਿਚ ਪੈੜ ਧਰ ਰਹੀਆ ਹਨ। ਜਿਥੇ ਕੇਂਦਰ ਸਰਕਾਰ ਲੋਕਾਂ ਦੇ ਜ਼ਮਹੂਰੀ ਹੱਕ ਖੋਹ ਰਹੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਹੱਕ ਮੰਗਦੇ ਲੋਕਾਂ ’ਤੇ ਲਾਠੀਚਾਰਜ ਕੀਤੀ ਜਾਂਦੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨਾਲ ਚੋਣਾਂ ਵਿਚ ਕੀਤੇ ਵਾਅਦਿਆਂ ਅਨੁਸਾਰ ਮੁਲਾਜ਼ਮਾਂ, ਪੈਨਸ਼ਨਰਾਂ, ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਤਬਕਿਆਂ ਦੇ ਉਲਝੇ ਮਸਲਿਆਂ ਦਾ ਹੱਲ ਕਰੇ ਨਹੀਂ ਤਾਂ ਸਰਕਾਰ ਨੂੰ ਇਕਜੁੱਟ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ।
ਪਿਛਲੀ ਖ਼ਬਰ ਜੰਗਲਾਤ ਵਿਭਾਗ ਨੇ ਲੰਬੀ ਵਾਲੀ ਸੜਕ ’ਤੇ ਲਗਾਏ 1500 ਬੂਟੇ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਚਾਰ ਵੈਨ ਪਿੰਡਾਂ ’ਚ ਪਹੁੰਚੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।