09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸੰਕਲਪ ਸੁਸਾਇਟੀ ਦੁਆਰਾ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਅਜੀਤ ਡੈਸਕ 22-07-2026
ਸ੍ਰੀ ਮੁਕਤਸਰ ਸਾਹਿਬ, 21 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸੰਕਲਪ ਐਜੂਕੇਸ਼ਨਲ ਵੈੱਲਫ਼ੇਅਰ ਸੁਸਾਇਟੀ (ਰਜਿ.) ਦੁਆਰਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲੀ ਥਾਵਾਂ, ਜਨਤਕ ਸਥਾਨਾਂ ਅਤੇ ਖੇਤਾਂ ਵਿਚ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਸੰਸਥਾ ਦੇ ਦਫ਼ਤਰ ਵਿਚ ਛਾਂਦਾਰ ਬੂਟੇ ਲਗਾ ਕੇ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਤੌਰ ’ਤੇ ਸਰਕਾਰੀ ਕਾਲਜ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇੰਟਰਨਸ਼ਿਪ ਕਰ ਰਹੇ ਕਰੀਬ 300 ਵਿਦਿਆਰਥੀਆਂ ਨੂੰ ਇਕ-ਇਕ ਬੂਟਾ ਲਗਾ ਕੇ ਪਾਲਣ ਦੀ ਵਚਬੱਧਤਾ ਲਈ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਲਈ ਬੂਟਿਆਂ ਦੀ ਮਹੱਤਤਾ ਤੋਂ ਜਾਣੂ ਵੀ ਕਰਵਾਇਆ ਗਿਆ ਅਤੇ ਬੂਟਾ ਲਗਾ ਕੇ ਉਸ ਦਾ ਪਾਲਣ-ਪੋਸ਼ਣ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ ਗਿਆ। ਇਸ ਮੌਕੇ ਸੁਮੀਤ ਸਿੰਘ, ਭਵਕੀਰਤ ਸਿੰਘ ਸੰਧੂ, ਗੌਰਵ ਕੁਮਾਰ, ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਇੰਟਰਨਸ਼ਿਪ ਕਰ ਰਹੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਿਲ 3 ਮੁੱਖ ਦੋਸ਼ੀਆਂ ਸਮੇਤ 17 ਗ੍ਰਿਫ਼ਤਾਰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਐੱਮ.ਏ. ਪੰਜਾਬੀ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।