02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਅਧਿਆਪਕ ਜਥੇਬੰਦੀਆਂ ਨੇ ਦਿੱਲੀ ਲਾਠੀਚਾਰਜ ਖ਼ਿਲਾਫ਼ ਕੀਤਾ ਰੋਸ ਮਾਰਚ

ਅਜੀਤ ਡੈਸਕ 23-07-2026
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹੇ ਦੀਆਂ ਪ੍ਰਤੀਨਿਧ ਅਧਿਆਪਕ ਜਥੇਬੰਦੀਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਅਤੇ ਡੀ.ਟੀ.ਐੱਫ਼. (ਸੰਬੰਧਿਤ ਡੀ.ਐੱਮ.ਐੱਫ਼.) ਵਲੋਂ ਨੀਟ ਸਮੇਤ ਵਾਰ-ਵਾਰ ਪੇਪਰ ਲੀਕ ਖ਼ਿਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਵਿਦਿਆਰਥੀਆਂ ’ਤੇ ਮੋਦੀ ਸਰਕਾਰ ਦੀ ਸ਼ਹਿ ’ਤੇ ਦਿੱਲੀ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ। ਇਸ ਸਮੇਂ ਅਧਿਆਪਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਪਵਨ ਕੁਮਾਰ ਅਤੇ ਲਖਵੀਰ ਸਿੰਘ ਹਰੀਕੇ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਨੀਟ ਸਮੇਤ ਵੱਖ-ਵੱਖ ਤਰ੍ਹਾਂ ਦੇ ਮੁਕਾਬਲਿਆਂ ਦੇ 148 ਪੇਪਰ ਲੀਕ ਹੋਏ ਹਨ। ਕੇਂਦਰ ਦੀ ਮੋਦੀ ਸਰਕਾਰ ਵਿਦਿਆਰਥੀਆਂ ਦੀ ਹੱਕੀ ਆਵਾਜ਼ ਨੂੰ ਦਬਾਉਣ ਲਈ ਦਮਨ ਚੱਕਰ ਚਲਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਿਦਿਆਰਥੀਆਂ ’ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਲਾਠੀਚਾਰਜ ਕਰਨ ਵਾਲਿਆਂ ਵਿਚ ਕੁਝ ਲੋਕ ਅਜਿਹੇ ਵੀ ਸਨ, ਜਿਹੜੇ ਬਿਨਾਂ ਵਰਦੀ ਤੋਂ ਸਿਵਲ ਕੱਪੜਿਆਂ ਵਿੱਚ ਸਨ। ਤਰਕਸ਼ੀਲ ਸੁਸਾਇਟੀ ਦੇ ਸੁਬਾਈ ਆਗੂ ਰਾਮ ਸਵਰਨ ਲੱਖੇਵਾਲੀ ਅਤੇ ਪੈਨਸ਼ਨਰ ਆਗੂ ਬਲਵੰਤ ਸਿੰਘ ਨੇ ਸਮਾਜਿਕ ਕਾਰਕੁੰਨ ਤੇ ਵਿਗਿਆਨੀ ਸੋਨਮ ਵਾਂਗਚੁੱਕ ਨੂੰ ਦਿੱਲੀ ਪੁਲਿਸ ਵਲੋਂ ਜ਼ਬਰੀ ਚੁੱਕੇ ਜਾਣ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬੀਤੇ ਸਮੇਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਸਮੇਂ ਵੀ ਅੜੀਅਲ ਵਤੀਰਾ ਅਪਣਾਇਆ ਗਿਆ ਸੀ। ਜਥੇਬੰਦੀਆਂ ਵਲੋਂ ਰੋਸ ਮਾਰਚ ਕਰਨ ਉਪਰੰਤ ਕੋਟਕਪੂਰਾ ਚੌਂਕ ਸ੍ਰੀ ਮੁਕਤਸਰ ਸਾਹਿਬ ਵਿਖੇ ਮੋਦੀ ਸਰਕਾਰ ਦੀ ਅਰਥੀ ਫ਼ੂਕੀ ਗਈ। ਰੋਸ ਰੈਲੀ ਨੂੰ ਕੁਲਵਿੰਦਰ ਸਿੰਘ, ਜੀਵਨ ਸਿੰਘ ਬਧਾਈ ਤੇ ਨੌਨਿਹਾਲ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਅਧਿਆਪਕ ਆਗੂ ਸੁਰਿੰਦਰ ਸੇਤੀਆ, ਪਰਮਾਤਮਾ ਸਿੰਘ, ਪਰਮਿੰਦਰ ਖੋਖਰ, ਰਵੀ ਕੁਮਾਰ, ਕੁਲਵਿੰਦਰ ਸਿੰਘ ਅਕਾਲਗੜ੍ਹ, ਚਰਨਜੀਤ ਸਿੰਘ ਅਟਵਾਲ, ਨੀਰਜ ਬਜਾਜ, ਸੁਖਜੀਤ ਸਿੰਘ ਥਾਂਦੇਵਾਲਾ, ਰਵਿੰਦਰ ਰਵੀ, ਕੁਲਵੰਤ ਸਿੰਘ ਤੇ ਕੰਵਲਜੀਤ ਸਿੰਘ ਸਮੇਤ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਚੈਤਨਿਆ ਟੈਕਨੋ ਸਕੂਲ ਦੇ ਵਿਦਿਆਰਥੀਆਂ ਵਲੋਂ ਐੱਸ.ਐੱਸ.ਪੀ. ਨਾਲ ਮੁਲਾਕਾਤ ਅਗਲੀ ਖ਼ਬਰ ਮਸਰ ਦੀ ਦਾਲ ਨਾਲ ਗੁਲਾਬੀ ਨਿਖਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।