06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਵਿਦਿਆਰਥੀ ਸੰਘਰਸ਼ ਦੀ ਜਿੱਤ ’ਤੇ ਕਾਂਗਰਸ ਵਲੋਂ ਮਲੋਟ ਵਿਚ ਜੇਤੂ ਮਾਰਚ

ਅਜੀਤ ਡੈਸਕ 28-07-2026
ਮਲੋਟ, 27 ਜੁਲਾਈ (ਪਾਟਿਲ)-ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਮਿਲੀ ਕਾਮਯਾਬੀ ਦੇ ਮੱਦੇਨਜ਼ਰ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਮਲੋਟ ਵਿਚ ਕਾਂਗਰਸ ਪਾਰਟੀ ਵਲੋਂ ਜੇਤੂ ਮਾਰਚ ਕੱਢਿਆ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਦੀ ਜਿੱਤ ਨੂੰ ਲੋਕਤੰਤਰ ਦੀ ਜਿੱਤ ਕਰਾਰ ਦਿੱਤਾ। ਇਸ ਮੌਕੇ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਲਾਮ ਕਰਦੇ ਹਨ, ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੇ ਹੌਂਸਲੇ ਤੇ ਏਕਤਾ ਦੀ ਜਿੱਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲਾਂ ਕਿਸਾਨ ਅੰਦੋਲਨ ਅਤੇ ਹੁਣ ਵਿਦਿਆਰਥੀਆਂ ਦੇ ਸੰਘਰਸ਼ ਨੇ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲਿਆਂ ’ਤੇ ਮੁੜ ਵਿਚਾਰ ਕਰਨ ਲਈ ਮਜ਼ਬੂਰ ਕੀਤਾ ਹੈ। ਸ. ਬਿੱਟੂ ਨੇ ਕਿਹਾ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵਿਦਿਆਰਥੀਆਂ ਦੇ ਹੱਕ ਵਿਚ ਡਟ ਕੇ ਆਵਾਜ਼ ਉਠਾਈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਸੰਘਰਸ਼ ਅਜੇ ਖ਼ਤਮ ਨਹੀਂ ਹੋਇਆ, ਕਿਉਂਕਿ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ’ਤੇ ਹੋਏ ਕਥਿਤ ਲਾਠੀਚਾਰਜ ਤੇ ਜ਼ੁਲਮ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੰਬੰਧਿਤ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਵਿਦਿਆਰਥੀਆਂ ਨੂੰ ਇਨਸਾਫ਼ ਦਿੱਤਾ ਜਾਵੇ। ਉਨ੍ਹਾਂ ਪੰਜਾਬ ਵਿਚ ਕਥਿਤ ਪੇਪਰ ਲੀਕ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ। ਸ. ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਸਫ਼ਾਈ ਸੇਵਕਾਂ, ਮਨਰੇਗਾ ਵਰਕਰਾਂ ਤੇ ਹੋਰ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੜਕਾਂ ’ਤੇ ਸੰਘਰਸ਼ ਕਰਦੀ ਰਹੀ ਹੈ ਅਤੇ ਅੱਗੇ ਵੀ ਵਿਰੋਧੀ ਧਿਰ ਦੀ ਭੂਮਿਕਾ ਪੂਰੀ ਤਨਦੇਹੀ ਨਾਲ ਨਿਭਾਉਂਦੀ ਰਹੇਗੀ। ਇਸ ਮੌਕੇ ਸ਼ੁਭਦੀਪ ਸਿੰਘ ਬਿੱਟੂ, ਹਰਚਰਨ ਸਿੰਘ ਬਰਾੜ, ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਮੱਖਣ ਸਿੰਘ ਫੁਲੇਵਾਲਾ, ਕੁਲਵੰਤ ਸਿੰਘ ਭੀਟੀਵਾਲਾ, ਵਰਿੰਦਰ ਮੱਕੜ, ਓਮ ਪ੍ਰਕਾਸ਼ ਖਿੱਚੀ, ਗੁਰਜੰਟ ਸਿੰਘ, ਸੋਨੂੰ ਡਾਵਰ, ਰਾਜੇਸ਼ ਮਦਾਨ, ਗੀਤ ਸੇਠੀ, ਗੁਰਮੇਲ ਸਿੰਘ, ਬਲਕਾਰ ਸਿੰਘ, ਜੰਗ ਬਾਜ਼ ਸ਼ਰਮਾ, ਪੂਰਨ ਚੰਦ, ਰਾਮਦਾਸ ਨਿੱਕੀ, ਲੀਲੂ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਪੌਸ਼ਟਿਕ ਪਕਵਾਨ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਗਊ ਸਨਮਾਨ ਅਭਿਆਨ ਤਹਿਤ ਗਊ ਰੱਖਿਆ ਲਈ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।